25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੂਨਕ ਖੇਤਰ ਵਿੱਚ ਸਕੂਲੀ ਵਾਹਨਾਂ ਦੀ ਚੈਕਿੰਗ ਦੌਰਾਨ 4 ਦੇ ਚਲਾਨ ਕੱਟੇ

ਮੂਨਕ, 24 ਅਕਤੂਬਰ (ਪ੍ਰਵੀਨ ਮਦਾਨ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੂਨਕ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਜਾਂਚ ਮੁਹਿੰਮ ਦੌਰਾਨ ਸਕੂਲੀ ਵਾਹਨਾਂ ਵਿੱਚ ਸੁਰੱਖਿਆ ਨਿਯਮਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ‘ਤੇ ਕੁੱਲ 4 ਚਲਾਨ ਕੱਟੇ ਗਏ।

ਮੂਨਕ ਖੇਤਰ ਵਿੱਚ ਸਕੂਲੀ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਅਧਿਕਾਰੀ। ਤਸਵੀਰ-ਪ੍ਰਵੀਨ ਮਦਾਨ 25-10-2026
ਮੂਨਕ, 24 ਅਕਤੂਬਰ (ਪ੍ਰਵੀਨ ਮਦਾਨ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੂਨਕ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਜਾਂਚ ਮੁਹਿੰਮ ਦੌਰਾਨ ਸਕੂਲੀ ਵਾਹਨਾਂ ਵਿੱਚ ਸੁਰੱਖਿਆ ਨਿਯਮਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ‘ਤੇ ਕੁੱਲ 4 ਚਲਾਨ ਕੱਟੇ ਗਏ। ਇਸ ਚੈਕਿੰਗ ਮੁਹਿੰਮ ਵਿੱਚ ਪੁਲਿਸ ਵਿਭਾਗ ਵੱਲੋਂ ਸਹਾਇਕ ਸਬ-ਇੰਸਪੈਕਟਰ ਬਲਵਿੰਦਰ ਸਿੰਘ ਅਤੇ ਸਹਾਇਕ ਸਬ-ਇੰਸਪੈਕਟਰ ਰਾਮ ਪ੍ਰਤਾਪ, ਸਿੱਖਿਆ ਵਿਭਾਗ ਵੱਲੋਂ ਗੁਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ ਵੱਲੋਂ ਰੁਪਿੰਦਰ ਸਿੰਘ ਅਤੇ ਅਮਨਦੀਪ ਸਿੰਘ ਨੇ ਸ਼ਮੂਲੀਅਤ ਕੀਤੀ।ਟੀਮ ਵੱਲੋਂ ਸਕੂਲੀ ਵਾਹਨਾਂ ਦੇ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ ਅਤੇ ਸਕੂਲ ਪ੍ਰਬੰਧਕਾਂ ਤੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਨੂੰ ਲਿਜਾਣ ਸਮੇਂ ਸਾਰੇ ਲੋੜੀਂਦੇ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਵਾਹਨਾਂ ਵਿੱਚ ਅੱਗ ਬੁਝਾਊ ਯੰਤਰ, ਮੁੱਢਲੀ ਸਹਾਇਤਾ ਕਿੱਟ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਬੰਧਤ ਸਕੂਲ ਪ੍ਰਬੰਧਕਾਂ ਨੂੰ ਸਕੂਲੀ ਵਾਹਨਾਂ ਲਈ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।
ਪਿਛਲੀ ਖ਼ਬਰ ਖ਼ਜ਼ਾਨਚੀ ਬਣੇ ਮੁਹੰਮਦ ਖ਼ਾਲਿਦ ਥਿੰਦ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣਾ ਪੰਜਾਬ ਦੇ ਭਵਿੱਖ ਲਈ ਲਾਹੇਵੰਦ ਹੋਵੇਗਾ- ਸੰਤ ਘੁੰਨਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।