25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਐੱਮ.ਏ. ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ

ਅਮਰਗੜ੍ਹ, 24 ਅਕਤੂਬਰ (ਜਤਿੰਦਰ ਮੰਨਵੀ)-ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਐੱਮ. ਏ.

ਅਜੀਤ ਡੈਸਕ 25-10-2026
ਅਮਰਗੜ੍ਹ, 24 ਅਕਤੂਬਰ (ਜਤਿੰਦਰ ਮੰਨਵੀ)-ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਐੱਮ.ਏ. ਪੰਜਾਬੀ ਭਾਗ ਪਹਿਲਾ, ਸਮੈਸਟਰ ਪਹਿਲਾ ਦੇ ਨਤੀਜਿਆਂ ‘ਚ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸੰਸਥਾ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਉਪ ਪ੍ਰਿੰਸੀਪਲ ਮੁਹੰਮਦ ਹਲੀਮ ਸਿਆਮਾ ਨੇ ਦੱਸਿਆ ਕਿ ਲਖਵੀਰ ਕੌਰ ਪੁੱਤਰੀ ਮੋਹਨ ਸਿੰਘ ਵਾਸੀ ਮਾਂਹਪੁਰ ਨੇ 9.20 ਐਸ.ਜੀ.ਪੀ.ਏ ਪ੍ਰਾਪਤ ਕਰਕੇ ਜਿਥੇ ਪਹਿਲਾ ਸਥਾਨ ਹਾਸਲ ਕੀਤਾ ਉੱਥੇ ਹੀ ਮਨਜੋਤ ਕੌਰ ਪੁੱਤਰੀ ਨਾਹਰ ਸਿੰਘ ਅਤੇ ਰਣਜੀਤ ਕੌਰ ਪੁੱਤਰੀ ਸੁਖਦੇਵ ਸਿੰਘ ਨੇ 8.40 ਐਸ.ਜੀ.ਪੀ.ਏ ਪ੍ਰਾਪਤ ਕਰਕੇ ਸਾਂਝੇ ਤੌਰ ਤੇ ਦੂਜਾ ਸਥਾਨ ਤੇ ਸਤਨਾਮ ਸਿੰਘ ਪੁੱਤਰ ਮੋਹਨ ਸਿੰਘ ਅਤੇ ਗੁਰਜੋਤ ਸਿੰਘ ਪੁੱਤਰ ਰਣਜੀਤ ਸਿੰਘ ਨੇ 7.80 ਐਸ.ਜੀ.ਪੀ.ਏ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਪਰਮਿੰਦਰ ਕੌਰ ਮੰਡੇਰ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿਚ ਹੋਰ ਸਖਤ ਮਿਹਨਤ ਲਈ ਪ੍ਰੇਰਿਆ ਤੇ ਨਾਲ ਹੀ ਪੰਜਾਬੀ ਵਿਭਾਗ ਦੇ ਸਮੂਹ ਪ੍ਰੋਫੈਸਰ ਸਾਹਿਬਾਨ ਦੀ ਅਣਥੱਕ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਵਿਭਾਗ ਦੇ ਮੁਖੀ ਪ੍ਰੋ.ਅਨੂਪਇੰਦਰ ਅਤੇ ਸਮੂਹ ਸਟਾਫ਼ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਉਪ ਪ੍ਰਿੰਸੀਪਲ ਮੁਹੰਮਦ ਹਲੀਮ ਸ਼ਿਆਮਾ, ਕੋਆਰਡੀਨੇਟਰ ਪ੍ਰੋ. ਇਕਬਾਲ ਸਿੰਘ, ਡਾ. ਰਾਜੂ ਰੋਸ਼ਾ, ਪ੍ਰੋ. ਅਨੂਪਇੰਦਰ ਅਤੇ ਹੋਰ ਕਾਲਜ ਸਟਾਫ਼ ਵੱਲੋਂ ਵੀ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਦੂਜਾ ਦਿਨ ਰਿਹਾ ਯਾਦਗਾਰੀ ਕਿਸਾਨਾਂ ਨੇ ਮੀਟਿੰਗ ਕਰਦਿਆਂ ਅਹਿਮ ਮਸਲੇ ਵਿਚਾਰੇ ਅਗਲੀ ਖ਼ਬਰ ਸੀਬਾ ਪਬਲਿਕ ਸਕੂਲ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।