25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਅੱਜ

ਅਹਿਮਦਗੜ੍ਹ, 24 ਅਕਤੂਬਰ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ)- ਮਾਨਵਤਾ ਦੀ ਸੇਵਾ ਨੂੰ ਮੁੱਖ ਰੱਖਦੇ ਹੋਏ ਲੋਕਾਂ ਦੀ ਸਿਹਤ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਹਲਕਾ ਅਮਰਗੜ੍ਹ ਦੇ ਸਰਗਰਮ ਕਾਂਗਰਸੀ ਆਗੂ ਕਮਲ ਧਾਲੀਵਾਲ ਵਲੋਂ ਡਾ: ਕੁਲਵੰਤ ਸਿੰਘ ਧਾਲੀਵਾਲ ਚੇਅਰਮੈਨ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਕੈਂਸਰ ਜਾਂਚ ਅਤੇ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ । ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਦੱਸਿਆ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਸਹੀ ਸਮੇਂ ’ਤੇ ਪਤਾ ਲੱਗਣ ਨਾਲ ਇਸ ਦਾ ਇਲਾਜ ਸੰਭਵ ਹੈ।

ਅਜੀਤ ਡੈਸਕ 25-10-2026
ਅਹਿਮਦਗੜ੍ਹ, 24 ਅਕਤੂਬਰ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ)- ਮਾਨਵਤਾ ਦੀ ਸੇਵਾ ਨੂੰ ਮੁੱਖ ਰੱਖਦੇ ਹੋਏ ਲੋਕਾਂ ਦੀ ਸਿਹਤ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਹਲਕਾ ਅਮਰਗੜ੍ਹ ਦੇ ਸਰਗਰਮ ਕਾਂਗਰਸੀ ਆਗੂ ਕਮਲ ਧਾਲੀਵਾਲ ਵਲੋਂ ਡਾ: ਕੁਲਵੰਤ ਸਿੰਘ ਧਾਲੀਵਾਲ ਚੇਅਰਮੈਨ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਕੈਂਸਰ ਜਾਂਚ ਅਤੇ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ । ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਦੱਸਿਆ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਸਹੀ ਸਮੇਂ ’ਤੇ ਪਤਾ ਲੱਗਣ ਨਾਲ ਇਸ ਦਾ ਇਲਾਜ ਸੰਭਵ ਹੈ। ਹਲਕਾ ਅਮਰਗੜ੍ਹ ’ਚ ਆਉਣ ਵਾਲੇ ਸਮੇਂ ’ਚ ਤਕਰੀਬਨ 50 ਹੋਰ ਕੈਂਪ ਵੀ ਲਗਾਏ ਜਾਣਗੇ। ਕਾਂਗਰਸੀ ਆਗੂ ਕਮਲ ਧਾਲੀਵਾਲ ਅਤੇ ਦਹਲੀਜ ਕਲਾਂ ਦੇ ਸਰਪੰਚ ਸ਼ਗੀਰ ਹਾਜੀ ਦੱਸਿਆ ਕਿ ਕੈਂਸਰ ਤੇ ਅੱਖਾਂ ਦਾ ਚੈੱਕਅਪ ਦਾ ਵਿਸ਼ੇਸ਼ ਚੈੱਕਅੱਪ ਕੈਂਪ 25 ਅਕਤੂਬਰ ਨੂੰ ਡੇਰੇ ਵਾਲੇ ਚੌਕ ਪਿੰਡ ਦਹਿਲੀਜ ਕਲਾਂ ਵਿਖੇ ਲਗਵਾਇਆ ਜਾ ਰਿਹਾ ਹੈ । ਕੈਂਪ ਦੌਰਾਨ ਡਾਕਟਰੀ ਸਹੂਲਤਾਂ ਨਾਲ ਲੈਸ ਬੱਸਾਂ ’ਚ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਮਰੀਜ਼ਾਂ ਨੂੰ ਮੁਫਤ ਐਨਕਾਂ ਲਗਾਈਆਂ ਜਾਣਗੀਆਂ ।
ਪਿਛਲੀ ਖ਼ਬਰ ਤਪਾ ਖੇਤਰ ’ਚ ਹੋਈ ਹਲਕੀ ਬਰਸਾਤ ਨੇ ਕਿਸਾਨਾਂ ਦੀ ਵਧਾਈ ਚਿੰਤਾ ਅਨਾਜ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਥੱਲੇ ਪਈ ਝੋਨੇ ਦੀ ਫ਼... ਅਗਲੀ ਖ਼ਬਰ ਸੰਤ ਅਤਰ ਸਿੰਘ ਦੀ ਬਰਸੀ ਨੂੰ ਸਮਰਪਿਤ ਵਿੱਦਿਅਕ ਚੇਤਨਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।