ਮੀਟਿੰਗ ਬੇਸਿੱਟਾ ਰਹੀ ਤਾਂ ਦਿੜ੍ਹਬਾ ਤੋਂ ਧੂਰੀ ਵੱਲ ਕੂਚ ਕਰਨਗੇ ਮੀਟਰ ਰੀਡਰ ਅਮਨ ਅਰੋੜਾ ਨਾਲ ਅੱਜ ਹੋਵੇਗੀ ਮੀਟਿੰਗ, ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ
ਦਿੜ੍ਹਬਾ ਮੰਡੀ, 25 ਅਕਤੂਬਰ (ਜਸਵੀਰ ਸਿੰਘ ਔਜਲਾ)- ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਵਲੋਂ ਮੀਟਰ ਰੀਡਰਾਂ ਅਤੇ ਸਪਾਟ ਬਿਲਿੰਗ ਕਾਮਿਆਂ ਦੀਆਂ ਨੌਕਰੀਆਂ ਪੱਕੀਆਂ ਕਰਵਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 26 ਅਕਤੂਬਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਸੁਨਾਮ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਠੋਸ ਹੱਲ ਨਾ ਨਿਕਲਿਆ ਤਾਂ ਮੀਟਰ ਰੀਡਰ ਦਿੜ੍ਹਬਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵੱਲ ਕੂਚ ਕਰਨਗੇ।
ਜਾਣਕਾਰੀ ਦਿੰਦੇ ਹੋਏ ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਪੰਜਾਬ ਦੇ ਸੂਬਾ ਆਗੂ। ਤਸਵੀਰ-ਔਜਲਾ
26-10-2026