ਬੀ.ਕੇ.ਯੂ. ਉਗਰਾਹਾਂ ਪਿੰਡ ਇਕਾਈ ਬੱਲਰਾ ਨੇ ਪੁਤਲਾ ਫੂਕਿਆ
ਮੂਨਕ, 25 ਅਕਤੂਬਰ (ਪ੍ਰਵੀਨ ਮਦਾਨ)- ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਦੀ ਪਿੰਡ ਇਕਾਈ, ਬੱਲਰਾ ਦੇ ਕਿਸਾਨਾਂ ਮਜ਼ਦੂਰਾਂ ਵਲੋਂ ਵੱਡਾ ਇਕੱਠ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਇਕੱਠ ’ਚ ਸ਼ਾਮਿਲ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਬਲਾਕ ਮੂਣਕ ਦੇ ਆਗੂ ਰਿੰਕੂ ਮੂਨਕ ਨੇ ਦੱਸਿਆ ਕਿ ਜੇਕਰ ਪੰਜਾਬ ’ਚੋਂ ਨਸ਼ੇ ਦੇ ਕੋਹੜ ਨੂੰ ਜੜੋ ਵੱਢਣਾ ਹੈ ਤਾਂ ਲੋਕਾਂ ਨੂੰ ਵੋਟ ਬਟੋਰੂ ਪਾਰਟੀਆਂ ਤੋਂ ਝਾਕ ਛੱਡਣੀ ਪਵੇਗੀ ਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਸੜਕਾਂ ’ਤੇ ਆਉਣਾ ਪਵੇਗਾ।
ਅਜੀਤ ਡੈਸਕ
26-10-2026