27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੜਕ ਹਾਦਸਿਆਂ ਦੇ ਪੀੜਤਾਂ ਲਈ ਵਰਦਾਨ ਸਾਬਤ ਹੋ ਰਹੀ ਹੈ ‘ਰਾਹਤ ਤੇ ਪੰਜਾਬ ਫਰਿਸ਼ਤੇ ਯੋਜਨਾ’ - ਕਰਨਬੀਰ ਸਿੰਘ ਛੀਨਾ

ਮਾਲੇਰਕੋਟਲਾ, 26 ਅਕਤੂਬਰ (ਸਰੌਦ, ਜੈਨ, ਥਿੰਦ)-ਮਾਲੇਰਕੋਟਲਾ ਦੇ ਰੀਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਮੇਂ ਸਿਰ ਮਿਆਰੀ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਰਾਹਤ (ਪੀ. ਐੱਮ.

ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ । ਤਸਵੀਰ-ਸਰੌਦ 27-10-2026
ਮਾਲੇਰਕੋਟਲਾ, 26 ਅਕਤੂਬਰ (ਸਰੌਦ, ਜੈਨ, ਥਿੰਦ)-ਮਾਲੇਰਕੋਟਲਾ ਦੇ ਰੀਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਮੇਂ ਸਿਰ ਮਿਆਰੀ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਰਾਹਤ (ਪੀ.ਐੱਮ.-ਰਾਹਤ) ਯੋਜਨਾ ਅਤੇ ਪੰਜਾਬ ਸਰਕਾਰ ਦੀ ਫਰਿਸ਼ਤੇ ਯੋਜਨਾ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਹਤ ਯੋਜਨਾ ਤਹਿਤ ਸੜਕ ਹਾਦਸੇ ਦੇ ਹਰੇਕ ਪੀੜਤ ਨੂੰ ਹਾਦਸੇ ਦੀ ਮਿਤੀ ਤੋਂ ਸੱਤ ਦਿਨਾਂ ਤੱਕ 1.5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ। ਇਸ ਉਪਰੰਤ ਪੰਜਾਬ ਫਰਿਸ਼ਤੇ ਯੋਜਨਾ ਤਹਿਤ ਯੋਗ ਪੀੜਤਾਂ ਦਾ ਇਲਾਜ ਜਾਰੀ ਰੱਖਣ ਦੀ ਵਿਵਸਥਾ ਹੈ। ਛੀਨਾ ਨੇ ਦੱਸਿਆ ਕਿ ਇਨ੍ਹਾਂ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਦਫ਼ਤਰਾਂ, ਹਸਪਤਾਲਾਂ, ਬੱਸ ਅੱਡਿਆਂ ਅਤੇ ਹੋਰ ਜਨਤਕ ਥਾਵਾਂ ‘ਤੇ ਜਾਗਰੂਕਤਾ ਪੋਸਟਰ ਲਗਾਏ ਜਾ ਰਹੇ ਤਾਂ ਜੋ ਆਪ ਵਿਅਕਤੀ ਇਨ੍ਹਾਂ ਸਕੀਮਾਂ ਤੋਂ ਜਾਗਰੂਕ ਹੋ ਸਕਣ । ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ਹਾਦਸਾ ਵਾਪਰਨ ਦੀ ਸੂਰਤ ਵਿੱਚ ਜ਼ਖ਼ਮੀ ਵਿਅਕਤੀ ਨੂੰ ਬਿਨਾਂ ਦੇਰੀ ਨਜ਼ਦੀਕੀ ਹਸਪਤਾਲ ਪਹੁੰਚਾਇਆ ਜਾਵੇ। ਐਮਰਜੈਂਸੀ ਸਹਾਇਤਾ ਲਈ 112 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਮੂਨਕ ਵਿਖੇ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਝਾੜੂ ਫੂਕ ਕੇ ਪ੍ਰਦਰਸ਼ਨ ਝੋਟਾ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।