ਸਿੱਖੀ ਦੇ ਪ੍ਰਚਾਰ ਲਈ ਸੰਤ ਖੇੜੀ ਖੁਰਦ ਵਾਲ਼ੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
ਸ਼ੇਰਪੁਰ, 27 ਅਕਤੂਬਰ (ਦਰਸ਼ਨ ਸਿੰਘ ਖੇੜੀ)-ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ, ਉੱਘੇ ਸਿੱਖ ਪ੍ਰਚਾਰਕ ਸੰਤ ਬਾਬਾ ਕੌਰ ਸਿੰਘ ਖੇੜੀ ਖੁਰਦ ਵਾਲੇ ਸਿੱਖ ਧਰਮ ਦੇ ਪ੍ਰਚਾਰ ਲਈ ਆਸਟ੍ਰੇਲੀਆ ਦੇ ਵਿਦੇਸ਼ੀ ਦੌਰੇ ’ਤੇ ਰਵਾਨਾ ਹੋ ਗਏ ਹਨ। ਉਨ੍ਹਾਂ ਨੂੰ ਆਸਟ੍ਰੇਲੀਆ ਵਿਚ ਵਸਦੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਵੱਖ-ਵੱਖ ਗੁਰਦੁਆਰਿਆਂ ਵਿੱਚ ਪ੍ਰਚਾਰ ਕਰਨ ਲਈ ਸੱਦਾ ਪੱਤਰ ਭੇਜਿਆ ਗਿਆ ਸੀ।
ਅਜੀਤ ਡੈਸਕ
28-10-2026