28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਅਨਮੋਲਦੀਪ ਕੌਰ ਨੇ ਇਕ ਸੋਨੇ ਤੇ ਇਕ ਚਾਂਦੀ ਦਾ ਤਗਮਾ ਜਿੱਤਿਆ

ਸੁਨਾਮ ਊਧਮ ਸਿੰਘ ਵਾਲਾ, 27 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਖੇਡਾਂ ਵਤਨ ਪੰਜਾਬ ਦੀਆਂ 2026 ਸੰਗਰੂਰ ਸੀਜ਼ਨ-4 ਤੈਰਾਕੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੇੜਲੇ ਪਿੰਡ ਬਿਗੜਵਾਲ ਦੀ ਅਨਮੋਲਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਸਿੱਖ ਨੇ ਇਕ ਸੋਨੇ ਅਤੇ ਇਕ ਚਾਂਦੀ ਦਾ ਤਗਮਾ ਜਿੱਤਕੇ ਆਪਣੇ ਮਾਤਾ-ਪਿਤਾ ਅਤੇ ਪਿੰਡ ਦਾ ਨਾਂਅ ਰੋਸ਼ਨ ਕੀਤਾ। ਪਿੰਡ ਪਹੁੰਚਣ ਤੇ ਤੈਰਾਕ ਅਨਮੋਲਦੀਪ ਕੌਰ ਨੂੰ ਪੰਚਾਇਤ ਸੰਮਤੀ ਸੁਨਾਮ ਊਧਮ ਸਿੰਘ ਵਾਲਾ ਦੀ ਚੇਅਰਪਰਸਨ ਮੈਡਮ ਪ੍ਰਦੀਪ ਕੌਰ ਅਤੇ ਡਾਕਟਰ ਗੁਰਪ੍ਰੀਤ ਸਿੰਘ ਬਿਗੜਵਾਲ ਵੱਲੋਂ ਸਨਮਾਨਿਤ ਕੀਤਾ ਗਿਆ।

ਅਨਮੋਲਦੀਪ ਕੌਰ ਨੂੰ ਸਨਮਾਨਿਤ ਕਰਦੇ ਹੋਏ ਚੇਅਰਪਰਸਨ ਪ੍ਰਦੀਪ ਕੌਰ ਅਤੇ ਡਾ. ਗੁਰਪ੍ਰੀਤ ਸਿੰਘ ਬਿਗੜਵਾਲ। ਤਸਵੀਰ-ਧਾਲੀਵਾਲ 28-10-2026
ਸੁਨਾਮ ਊਧਮ ਸਿੰਘ ਵਾਲਾ, 27 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਖੇਡਾਂ ਵਤਨ ਪੰਜਾਬ ਦੀਆਂ 2026 ਸੰਗਰੂਰ ਸੀਜ਼ਨ-4 ਤੈਰਾਕੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੇੜਲੇ ਪਿੰਡ ਬਿਗੜਵਾਲ ਦੀ ਅਨਮੋਲਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਸਿੱਖ ਨੇ ਇਕ ਸੋਨੇ ਅਤੇ ਇਕ ਚਾਂਦੀ ਦਾ ਤਗਮਾ ਜਿੱਤਕੇ ਆਪਣੇ ਮਾਤਾ-ਪਿਤਾ ਅਤੇ ਪਿੰਡ ਦਾ ਨਾਂਅ ਰੋਸ਼ਨ ਕੀਤਾ।ਪਿੰਡ ਪਹੁੰਚਣ ਤੇ ਤੈਰਾਕ ਅਨਮੋਲਦੀਪ ਕੌਰ ਨੂੰ ਪੰਚਾਇਤ ਸੰਮਤੀ ਸੁਨਾਮ ਊਧਮ ਸਿੰਘ ਵਾਲਾ ਦੀ ਚੇਅਰਪਰਸਨ ਮੈਡਮ ਪ੍ਰਦੀਪ ਕੌਰ ਅਤੇ ਡਾਕਟਰ ਗੁਰਪ੍ਰੀਤ ਸਿੰਘ ਬਿਗੜਵਾਲ ਵੱਲੋਂ ਸਨਮਾਨਿਤ ਕੀਤਾ ਗਿਆ। ਚੇਅਰਪਰਸਨ ਮੈਡਮ ਪ੍ਰਦੀਪ ਕੌਰ ਨੇ ਅਨਮੋਲਦੀਪ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਹੋਣਹਾਰ ਤੈਰਾਕ ਅਨਮੋਲਦੀਪ ਕੌਰ ਤੋਂ ਹੋਰ ਵੀ ਵੱਡੀਆਂ ਉਮੀਦਾਂ ਹਨ।
ਪਿਛਲੀ ਖ਼ਬਰ ਇੰਟਰ- ਹਾਊਸ ਫੈਂਸੀ ਡਰੈੱਸ, ਮੋਨੋ ਐਕਟਿੰਗ ਪ੍ਰਤੀਯੋਗਤਾ ਕਰਵਾਈ ਅਗਲੀ ਖ਼ਬਰ ਅੱਖਾਂ ਅਤੇ ਦਿਲ ਦੇ ਰੋਗਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।