28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਨੂੰ ਲੈ ਕੇ ਦੁਕਾਨਦਾਰਾਂ ਨਾਲ ਆਸ਼ੂਤੋਸ਼ ਦੱਤ ਵਲੋਂ ਅਹਿਮ ਮੀਟਿੰਗ

ਅਮਰਗੜ੍ਹ, 27 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਪੰਜਾਬ ਸਰਕਾਰ ਦੀ ਮੇਰੀ ਦੁਕਾਨ ਮੇਰੇ ਨਾਮ ਸਕੀਮ ਸਬੰਧੀ ਅਮਰਗੜ੍ਹ ਵਿਖੇ ਦੁਕਾਨਦਾਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਡਿਵੈਲਪਮੈਂਟ ਕਾਰਪੋਰੇਸ਼ਨ ਚੰਡੀਗੜ੍ਹ ਤੋਂ ਆਸ਼ੂਤੋਸ਼ ਦੱਤ ਨੇ ਅਮਰਗੜ੍ਹ ਅਤੇ ਅਹਿਮਦਗੜ੍ਹ ਦੇ ਦੁਕਾਨਦਾਰਾਂ ਨੂੰ ਇਸ ਸਕੀਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਅਜੀਤ ਡੈਸਕ 28-10-2026
ਅਮਰਗੜ੍ਹ, 27 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਪੰਜਾਬ ਸਰਕਾਰ ਦੀ ਮੇਰੀ ਦੁਕਾਨ ਮੇਰੇ ਨਾਮ ਸਕੀਮ ਸਬੰਧੀ ਅਮਰਗੜ੍ਹ ਵਿਖੇ ਦੁਕਾਨਦਾਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਡਿਵੈਲਪਮੈਂਟ ਕਾਰਪੋਰੇਸ਼ਨ ਚੰਡੀਗੜ੍ਹ ਤੋਂ ਆਸ਼ੂਤੋਸ਼ ਦੱਤ ਨੇ ਅਮਰਗੜ੍ਹ ਅਤੇ ਅਹਿਮਦਗੜ੍ਹ ਦੇ ਦੁਕਾਨਦਾਰਾਂ ਨੂੰ ਇਸ ਸਕੀਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਉਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਾਂ ਦੀ ਮਾਲਕੀ ਦੇਣ ਦੀ ਯੋਜਨਾ ਹੈ, ਜਿਨ੍ਹਾਂ ਕੋਲ 1 ਅਪ੍ਰੈਲ 2008 ਤੋਂ ਪਹਿਲਾਂ ਨਗਰ ਕੌਂਸਲ ਜਾਂ ਸਬੰਧਤ ਕਮੇਟੀ ਦੀਆਂ ਦੁਕਾਨਾਂ ਕਿਰਾਏ ਤੇ ਹਨ। ਇਸ ਮੌਕੇ ਦੁਕਾਨਦਾਰਾਂ ਨੂੰ ਸਕੀਮ ਸਬੰਧੀ ਫਾਰਮ ਵੀ ਵੰਡੇ ਗਏ ਅਤੇ ਉਨ੍ਹਾਂ ਨੂੰ ਫਾਰਮ ਭਰ ਕੇ ਸਬੰਧਤ ਕਮੇਟੀ ਦੇ ਦਫ਼ਤਰ ਵਿਚ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਗਈ। ਮੀਟਿੰਗ ਵਿਚ ਮੌਜੂਦ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੰਬੇ ਸਮੇਂ ਤੋਂ ਕਿਰਾਏ ਤੇ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਨੂੰ ਮਾਲਕੀ ਦੇ ਹੱਕ ਮਿਲਣ ਦੀ ਆਸ ਬੱਝੀ ਹੈ। ਇਸ ਮੌਕੇ ਆਪ ਆਗੂ ਅਸ਼ਵਨੀ ਸ਼ਰਮਾ, ਸੁਰਜੀਤ ਸਿੰਘ, ਸ਼ਿਆਮ ਕੌਸ਼ਲ, ਨਿਰਮਲ ਸਿੰਘ, ਮੁਨੀਸ਼ ਗੋਇਲ, ਦੀਪਕ ਜੈਦਕਾ, ਪ੍ਰਦੀਪ ਕੁਮਾਰ, ਪਵਨ ਜੈਨ, ਪੁਨੀਤ ਗੋਇਲ ਅਤੇ ਟਿੰਕਾ ਕੁਮਾਰ ਸਮੇਤ ਹੋਰ ਦੁਕਾਨਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਵਕਰਮਾ ਸਕੂਲ ਫ਼ਾਰ ਗਰਲਜ਼ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕਿਸਾਨ ਯੂਨੀਅਨ ਦੀ ਪਿੰਡ ਦਿਆਲਗੜ੍ਹ ਇਕਾਈ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।