28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਰਪੰਚ ਰਜ਼ੀਆ ਸੀਮਾ ਵਲੋਂ ਹਲਕਾ ਮਲੇਰਕੋਟਲਾ ਤੋਂ ‘ਆਪ’ ਦੀ ਟਿਕਟ ’ਤੇ ਚੋਣ ਲੜਨ ਦੀ ਦਾਅਵੇਦਾਰੀ ਪੇਸ਼

ਸੰਦੌੜ, 27 ਅਕਤੂਬਰ (ਜਸਵੀਰ ਸਿੰਘ ਜੱਸੀ)-ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਵਿਧਾਇਕ ਦੀ ਚੋਣ ਲੜਨ ਦੇ ਚਾਹਵਾਨ ਸੰਭਾਵੀ ਉਮੀਦਵਾਰਾਂ ਦੀ ਸੂਚੀ ਲੰਮੀ ਹੁੰਦੀ ਨਜ਼ਰ ਆ ਰਹੀ ਹੈ। ਇਸੇ ਕੜੀ ਤਹਿਤ ਸਰਪੰਚ ਬੀਬਾ ਰਜ਼ੀਆ ਸੀਮਾ ਵਲੋਂ ਵੀ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਵਜੋਂ ਚੋਣ ਲੜਨ ਦੀ ਦਾਅਵੇਦਾਰੀ ਪੇਸ਼ ਕੀਤੀ ਗਈ ਹੈ।

ਸਰਪੰਚ ਰਜ਼ੀਆ ਸੀਮਾ। 28-10-2026
ਸੰਦੌੜ, 27 ਅਕਤੂਬਰ (ਜਸਵੀਰ ਸਿੰਘ ਜੱਸੀ)-ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਵਿਧਾਇਕ ਦੀ ਚੋਣ ਲੜਨ ਦੇ ਚਾਹਵਾਨ ਸੰਭਾਵੀ ਉਮੀਦਵਾਰਾਂ ਦੀ ਸੂਚੀ ਲੰਮੀ ਹੁੰਦੀ ਨਜ਼ਰ ਆ ਰਹੀ ਹੈ। ਇਸੇ ਕੜੀ ਤਹਿਤ ਸਰਪੰਚ ਬੀਬਾ ਰਜ਼ੀਆ ਸੀਮਾ ਵਲੋਂ ਵੀ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਵਜੋਂ ਚੋਣ ਲੜਨ ਦੀ ਦਾਅਵੇਦਾਰੀ ਪੇਸ਼ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਵਲੋਂ ਸਰਕਲ ਸੰਦੌੜ ਅੰਦਰ ਪਾਰਟੀ ਵਰਕਰਾਂ ਅਤੇ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਬੀਬਾ ਰਜੀਆ ਸੀਮਾ ਵਲੋਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਨਾਲ ਵਿਚਾਰ - ਵਟਾਂਦਰਾ ਕਰਦਿਆਂ ਹਲਕੇ ਦੀ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਦਾਅਵੇਦਾਰੀ ਨਾਲ ਹਲਕਾ ਮਲੇਰਕੋਟਲਾ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਬੀਬਾ ਰਜੀਆ ਸੀਮਾ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਇਸੇ ਮਕਸਦ ਤਹਿਤ ਉਹ ਪਾਰਟੀ ਵਰਕਰਾਂ ਅਤੇ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਕਰ ਰਹੇ ਹਨ, ਤਾਂ ਜੋ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਸਮਝਿਆ ਜਾ ਸਕੇ । ਸਿਆਸੀ ਹਲਕਿਆਂ ’ਚ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਲਈ ਵੱਖ-ਵੱਖ ਆਗੂਆਂ ਦੀ ਦਾਅਵੇਦਾਰੀ ਨੂੰ ਲੈ ਕੇ ਚਰਚਾ ਜਾਰੀ ਹੈ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਆਉਣ ਵਾਲੇ ਸਮੇਂ ’ਚ ਪਾਰਟੀ ਹਾਈਕਮਾਂਡ ਵਲੋਂ ਉਮੀਦਵਾਰ ਦੀ ਚੋਣ ਸਬੰਧੀ ਕੀ ਫ਼ੈਸਲਾ ਲਿਆ ਜਾਂਦਾ ਹੈ ਅਤੇ ਬੀਬਾ ਰਜੀਆ ਸੀਮਾ ਦੀ ਦਾਅਵੇਦਾਰੀ ਨੂੰ ਪਾਰਟੀ ਅੰਦਰ ਕਿੰਨਾ ਸਮਰਥਨ ਮਿਲਦਾ ਹੈ।
ਪਿਛਲੀ ਖ਼ਬਰ ਸਟੱਡੀ ਸਰਕਲ ਨੇ ਕਾਲਜ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਅਗਲੀ ਖ਼ਬਰ ਬਿਨਾਂ ਤਰਪਾਲ ਮਿੱਟੀ ਢੋਣ ਵਾਲੀਆਂ ਟਰਾਲੀਆਂ ਤੇ ਟਿੱਪਰਾਂ ਕਾਰਨ ਖਨੌਰੀ ਵਿੱਚ ਹਾਦਸਿਆਂ ਦਾ ਖ਼ਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।