28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮੰਗਾਂ ਲਾਗੂ ਨਾ ਕਰਨ ਤੋਂ ਖ਼ਫ਼ਾ ਬਿਜਲੀ ਮੁਲਾਜ਼ਮ ਦਿੜ੍ਹਬਾ ਵਿਖੇ ਲਗਾਉਣਗੇ ਸੂਬਾਈ ਧਰਨਾ

ਦਿੜ੍ਹਬਾ ਮੰਡੀ, 27 ਅਕਤੂਬਰ (ਜਸਵੀਰ ਸਿੰਘ ਔਜਲਾ)-ਪੀ. ਐੱਸ.

ਅਜੀਤ ਡੈਸਕ 28-10-2026
ਦਿੜ੍ਹਬਾ ਮੰਡੀ, 27 ਅਕਤੂਬਰ (ਜਸਵੀਰ ਸਿੰਘ ਔਜਲਾ)-ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਅਤੇ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਸਰਕਲ ਸੰਗਰੂਰ ਦੀ ਸਾਂਝੀ ਮੀਟਿੰਗ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਹੋਈ। ਮੀਟਿੰਗ ਦੌਰਾਨ 28 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਕੀਤੇ ਜਾਣ ਵਾਲੇ ਵਿਸ਼ਾਲ ਸੂਬਾਈ ਧਰਨੇ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸੂਬਾਈ ਆਗੂ ਕੁਲਵਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਪਿਸ਼ੌਰ, ਪੂਰਨ ਸਿੰਘ ਖਾਈ, ਪੁਨੀਤ ਪਰਾਸ਼ਰ, ਸੁਰਿੰਦਰ ਸਿੰਘ ਸੁਨਾਮ, ਜਗਦੇਵ ਸਿੰਘ ਬਾਹੀਆ ਅਤੇ ਸਰਕਲ ਆਗੂ ਲਖਵਿੰਦਰ ਸਿੰਘ ਸੁਨਾਮ, ਜਸਵਿੰਦਰ ਸਿੰਘ ਪਿਸ਼ੌਰ, ਰਜਿੰਦਰ ਕੁਮਾਰ, ਨਿਰਭੈ ਸਿੰਘ ਤੇ ਜਸਵਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੇ ਬਾਵਜੂਦ ਉਨ੍ਹਾਂ ਨੂੰ ਲਾਗੂ ਨਹੀਂ ਕਰ ਰਹੀਆਂ। ਉਨ੍ਹਾਂ ਦੱਸਿਆ ਕਿ ਬਿਜਲੀ ਮੁਲਾਜ਼ਮਾਂ ਨੇ 21 ਜੁਲਾਈ ਤੋਂ 26 ਜੁਲਾਈ ਤੱਕ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਕੀਤਾ ਸੀ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਮੰਗਾਂ ਮੰਨਣ ਦਾ ਭਰੋਸਾ ਮਿਲਣ ਉਪਰੰਤ ਸੰਘਰਸ਼ ਮੁਲਤਵੀ ਕਰ ਦਿੱਤਾ ਗਿਆ ਸੀ ਪਰ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਮੰਗਾਂ ਨੂੰ ਲਾਗੂ ਕਰਨ ਸਬੰਧੀ ਕੋਈ ਲਿਖਤੀ ਸਰਕੁਲਰ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਬਿਜਲੀ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਆਗੂਆਂ ਨੇ ਕਿਹਾ ਕਿ ਇਸ ਦੇ ਰੋਸ ਵਜੋਂ 28 ਅਕਤੂਬਰ ਨੂੰ ਪੰਜਾਬ ਭਰ ਦੇ ਬਿਜਲੀ ਮੁਲਾਜ਼ਮ ਵੱਡੀ ਗਿਣਤੀ ਵਿੱਚ ਦਿੜ੍ਹਬਾ ਵਿਖੇ ਸੂਬਾਈ ਧਰਨੇ ਵਿੱਚ ਸ਼ਮੂਲੀਅਤ ਕਰਨਗੇ। ਧਰਨੇ ਦੌਰਾਨ ਅਗਲੇ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਦਾ ਐਲਾਨ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਰਕਲ ਸੰਗਰੂਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਕਿ ਸੁਨਾਮ ਡਵੀਜ਼ਨ ’ਚ ਹੋਈਆਂ ਸਿਆਸੀ ਤੌਰ ’ਤੇ ਕੀਤੀਆਂ ਗਈਆਂ ਕਥਿਤ ਨਾਜਾਇਜ਼ ਬਦਲੀਆਂ ਰੱਦ ਕਰਵਾਉਣ ਲਈ 7 ਨਵੰਬਰ ਨੂੰ ਪਾਵਰਕਾਮ ਦੇ ਦਫ਼ਤਰ ਸੁਨਾਮ ਵਿਖੇ ਇਕੱਠੇ ਹੋ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ।
ਪਿਛਲੀ ਖ਼ਬਰ ਕਾਂਗਰਸ ਦੀ ਮੀਟਿੰਗ ਦੌਰਾਨ ਵਿਧਾਨ ਸਭਾ ਚੋਣਾਂ ਦਾ ਰੋਡਮੈਪ ਤੈਅ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਨਾਲ ਮੁਹਿੰਮ ਦਾ... ਅਗਲੀ ਖ਼ਬਰ ਕਿਸਾਨ ਦੀ ਫ਼ਸਲ ਦਾ ਸਹੀ ਮੁੱਲ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਮੁਸਤੈਦ - ਡੀ.ਸੀ. ਤਿੜਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।