ਨਾਅਰੇਬਾਜ਼ੀ ਕਰਦੇ ਕਿਸਾਨ ਆਗੂ। ਰਣਧੀਰ ਸਿੰਘ ਫੱਗੂਵਾਲਾ
ਫਸਲ ਵੱਧ ਤੋਲਣ ਵਿਰੁੱਧ ਕੀਤੀ ਨਾਅਰੇਬਾਜ਼ੀ
ਭਵਾਨੀਗੜ੍ਹ, 27 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਪਿੰਡ ਅਕਬਰ ਪੁਰ ਦੀ ਅਨਾਜ ਮੰਡੀ ਵਿਖੇ ਆੜ੍ਹਤੀਆਂ ਵਲੋਂ ਕਿਸਾਨਾਂ ਦੀ ਝੋਨੇ ਦੀ ਫਸਲ ਵੱਧ ਤੋਲਣ ਦੇ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਵਲੋਂ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਬਲਾਕ ਜਨਰਲ ਸਕੱਤਰ ਦਰਬਾਰਾ ਸਿੰਘ ਨਾਗਰਾ, ਇਕਾਈ ਅਕਬਰਪੁਰ ਦੇ ਪ੍ਰਧਾਨ ਤਰਸੇਮ ਸਿੰਘ, ਇਕਾਈ ਨਾਗਰਾ ਦੇ ਪ੍ਰਧਾਨ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਅਨਾਜ ਮੰਡੀ ਵਿਖੇ ਝੋਨੇ ਦੀ ਫਸਲ ਦਾ ਤੋਲ ਚੈੱਕ ਕੀਤਾ ਤਾਂ ਉਹ ਵੱਧ ਨਿਕਲਣ ਕਾਰਨ ਕਿਸਾਨਾਂ ਵਿਚ ਰੋਸ ਦੀ ਲਹਿਰ ਦੌੜ ਗਈ।
ਭਵਾਨੀਗੜ੍ਹ, 27 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਪਿੰਡ ਅਕਬਰ ਪੁਰ ਦੀ ਅਨਾਜ ਮੰਡੀ ਵਿਖੇ ਆੜ੍ਹਤੀਆਂ ਵਲੋਂ ਕਿਸਾਨਾਂ ਦੀ ਝੋਨੇ ਦੀ ਫਸਲ ਵੱਧ ਤੋਲਣ ਦੇ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਵਲੋਂ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਬਲਾਕ ਜਨਰਲ ਸਕੱਤਰ ਦਰਬਾਰਾ ਸਿੰਘ ਨਾਗਰਾ, ਇਕਾਈ ਅਕਬਰਪੁਰ ਦੇ ਪ੍ਰਧਾਨ ਤਰਸੇਮ ਸਿੰਘ, ਇਕਾਈ ਨਾਗਰਾ ਦੇ ਪ੍ਰਧਾਨ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਅਨਾਜ ਮੰਡੀ ਵਿਖੇ ਝੋਨੇ ਦੀ ਫਸਲ ਦਾ ਤੋਲ ਚੈੱਕ ਕੀਤਾ ਤਾਂ ਉਹ ਵੱਧ ਨਿਕਲਣ ਕਾਰਨ ਕਿਸਾਨਾਂ ਵਿਚ ਰੋਸ ਦੀ ਲਹਿਰ ਦੌੜ ਗਈ। ਉਕਤ ਆਗੂਆਂ ਨੇ ਕਿਹਾ ਕਿ ਆੜ੍ਹਤੀਆਂ ਵਲੋਂ ਕਿਸਾਨਾਂ ਦੀ ਫਸਲ ਨੂੰ ਵੱਧ ਤੋਲ ਕੇ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਆੜ੍ਹਤੀਆਂ ਨੇ ਕਿਸਾਨਾਂ ਵੱਧ ਤੋਲੇ ਝੋਨੇ ਦੇ ਪੈਸੇ ਦੇ ਦਿੱਤੇ। ਪਰ ਜੇ ਉਹ ਤੋਲ ਚੈੱਕ ਨਾ ਕਰਦੇ ਤਾਂ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਜਾਣਾ ਸੀ । ਇਸ ਸਬੰਧੀ ਆੜ੍ਹਤੀਏ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਕੰਡੇ ਦੀ ਤਕਨੀਕੀ ਨੁਕਸ ਪੈ ਜਾਣ ਕਾਰਨ ਕੁਝ ਕਿਸਾਨਾਂ ਨੂੰ ਮੁਸ਼ਕਿਲ ਆਈ ਸੀ , ਜਿਸ ਦਾ ਪਤਾ ਲੱਗਦਿਆਂ ਹੀ ਉਨ੍ਹਾਂ ਕਿਸਾਨਾਂ ਨੂੰ ਬਣਦੇ ਪੈਸੇ ਦੇ ਦਿੱਤੇ ਹਨ।