28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮੱਧ ਪ੍ਰਦੇਸ਼ ਦੇ ਕਿਸਾਨਾਂ ਦੇ ਅੰਤਰਰਾਜੀ ਦੌਰੇ ਮੌਕੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਵਿਸ਼ੇ ’ਤੇ ਚਰਚਾ

ਸੰਗਰੂਰ, 27 ਅਕਤੂਬਰ (ਧੀਰਜ ਪਸ਼ੌਰੀਆ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਲੋਂ ਮੱਧ ਪ੍ਰਦੇਸ਼ ਦੇ ਅਗਾਂਹਵਧੂ ਕਿਸਾਨਾਂ ਦੇ ਅੰਤਰਰਾਜੀ ਐਕਸਪੋਜ਼ਰ ਦੌਰੇ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਵਿਸ਼ੇ ‘ਤੇ ਕਿਸਾਨ ਪ੍ਰਸ਼ਨ ਮੰਚ ਦਾ ਆਯੋਜਨ ਡਾ. ਪਰਵਿੰਦਰ ਸ਼ਿਓਰਾਣ, ਨਿਰਦੇਸ਼ਕ, ਆਈ.

ਮੱਧ ਪ੍ਰਦੇਸ਼ ਦੇ ਕਿਸਾਨ ਜ਼ਿਲ੍ਹਾ ਸੰਗਰੂਰ ਦੇ ਦੌਰੇ ਦੌਰਾਨ ਸੰਗਰੂਰ ਦੇ ਕਿਸਾਨਾਂ ਨਾਲ ਵਿਚਾਰ ਚਰਚਾ ਕਰਦੇ ਹੋਏ। ਤਸਵੀਰ-ਮੁਕੇਸ਼ ਕੁਮਾਰ 28-10-2026
ਸੰਗਰੂਰ, 27 ਅਕਤੂਬਰ (ਧੀਰਜ ਪਸ਼ੌਰੀਆ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਲੋਂ ਮੱਧ ਪ੍ਰਦੇਸ਼ ਦੇ ਅਗਾਂਹਵਧੂ ਕਿਸਾਨਾਂ ਦੇ ਅੰਤਰਰਾਜੀ ਐਕਸਪੋਜ਼ਰ ਦੌਰੇ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਵਿਸ਼ੇ ‘ਤੇ ਕਿਸਾਨ ਪ੍ਰਸ਼ਨ ਮੰਚ ਦਾ ਆਯੋਜਨ ਡਾ. ਪਰਵਿੰਦਰ ਸ਼ਿਓਰਾਣ, ਨਿਰਦੇਸ਼ਕ, ਆਈ.ਸੀ.ਏ.ਆਰ -ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਮੱਧ ਪ੍ਰਦੇਸ਼ ਦੇ 50 ਅਗਾਂਹਵਧੂ ਕਿਸਾਨਾਂ ਅਤੇ ਸੰਗਰੂਰ ਜ਼ਿਲ੍ਹੇ ਦੇ 30 ਕਿਸਾਨਾਂ ਨੇ ਭਾਗ ਲਿਆ। ਇਸ ਸਿੱਖਿਆ ਦੌਰੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੀਆਂ ਉੱਨਤ ਤਕਨੀਕਾਂ, ਆਧੁਨਿਕ ਖੇਤੀ ਮਸ਼ੀਨਰੀ ਅਤੇ ਟਿਕਾਊ ਖੇਤੀ ਅਭਿਆਸਾਂ ਤੋਂ ਜਾਣੂ ਕਰਵਾਉਣਾ ਸੀ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾ. ਪਰਵਿੰਦਰ ਸ਼ਿਓਰਾਣ ਨੇ ਜ਼ੋਰ ਦੇ ਕੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕੋਈ ਬੋਝ ਨਹੀਂ, ਸਗੋਂ ਟਿਕਾਊ ਖੇਤੀ ਲਈ ਇੱਕ ਸੁਨਹਿਰੀ ਮੌਕਾ ਹੈ। ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਨੇ ਸਮੂਹ ਕਿਸਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮੁੱਖ ਉਦੇਸ਼ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਡਾ. ਰੁਕਿੰਦਰਪ੍ਰੀਤ ਸਿੰਘ ਧਾਲੀਵਾਲ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਚੱਲ ਰਹੇ ਬੀਜ ਉਤਪਾਦਨ ਪ੍ਰੋਗਰਾਮ ਬਾਰੇ ਦੱਸਿਆ। ਡਾ. ਰਵਿੰਦਰ ਕੌਰ, ਸਹਿਯੋਗੀ ਪ੍ਰੋਫੈਸਰ (ਬਾਗਬਾਨੀ) ਨੇ ਘਰੇਲੂ ਲੋੜਾਂ ਲਈ ਫਲਾਂ ਅਤੇ ਸਬਜ਼ੀਆਂ ਦੀ ਪੌਸ਼ਟਿਕ ਬਗੀਚੀ ਦੇ ਫਾਇਦਿਆਂ, ਇਸ ਦੀ ਯੋਜਨਾਬੰਦੀ ਅਤੇ ਪ੍ਰਬੰਧਨ ਬਾਰੇ ਚਾਨਣਾ ਪਾਇਆ।ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ ਅਤੇ ਪਾਵਰ ਇੰਜੀਨੀਅਰਿੰਗ) ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਦਾ ਖੇਤ ਵਿੱਚ ਲਾਈਵ ਪ੍ਰਦਰਸ਼ਨ ਕਰਕੇ ਦਿਖਾਇਆ। ਇਸ ਮੌਕੇ ‘ਕਿਸਾਨ ਪ੍ਰਸ਼ਨ ਮੰਚ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੱਧ ਪ੍ਰਦੇਸ਼ ਅਤੇ ਪੰਜਾਬ ਦੀ ਨੁਮਾਇੰਦਗੀ ਕਰਦੇ ਕਿਸਾਨਾਂ ਦੀਆਂ ਦੋ ਟੀਮਾਂ ਬਣਾਈਆਂ ਗਈਆਂ। ਇਸ ਮੌਕੇ ਕੇ.ਵੀ.ਕੇ. ਮਾਨਸਾ ਤੋਂ ਡਾ. ਅਲੋਕ ਗੁਪਤਾ, ਸਹਾਇਕ ਪ੍ਰੋਫੈਸਰ (ਐਸ.ਡਬਲਯੂ.ਈ.) ਅਤੇ ਡਾ. ਰਣਵੀਰ ਸਿੰਘ, ਸਹਾਇਕ ਪ੍ਰੋਫੈਸਰ (ਪਲਾਂਟ ਪ੍ਰੋਟੈਕਸ਼ਨ) ਅਤੇ ਕੇ.ਵੀ.ਕੇ. ਬਰਨਾਲਾ ਤੋਂ ਡਾ. ਸੁਰਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਐਗਰੋਨੋਮੀ) ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਨੇ ਵੀ ਇਸ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਮੌਕੇ ਡਾ. ਆਸ਼ੀਸ਼ ਮੁਰਾਈ, ਵਿਗਿਆਨੀ, ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ; ਡਾ. ਵਿਤਾਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ), ਕੇ.ਵੀ.ਕੇ., ਸੰਗਰੂਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਮੂਹ ਸਟਾਫ ਮੈਂਬਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਜੇਲ੍ਹ ਵਾਰਡਨ ਭਰਤੀ ਦੇ ਉਮੀਦਵਾਰਾਂ ਵਲੋਂ ਡੀ.ਸੀ. ਦਫ਼ਤਰ ਸੰਗਰੂਰ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੀ.ਆਈ.ਏ. ਸਟਾਫ਼ ਮਾਹੋਰਾਣਾ ਵਲੋਂ ਅੰਤਰ-ਜ਼ਿਲ੍ਹਾ ਸਨੈਚਿੰਗ ਗਰੋਹ ਦਾ ਪਰਦਾਫਾਸ਼, ਚਾਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।