29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

2027 ’ਚ ਪੰਜਾਬ ਅੰਦਰ ਭਾਜਪਾ ਦੀ ਬਣੇਗੀ ਸਰਕਾਰ - ਕਰਮ ਲਹਿਲ

ਸੰਗਰੂਰ, 28 ਅਕਤੂਬਰ (ਦਮਨਜੀਤ ਸਿੰਘ )- ਭਾਰਤੀ ਜਨਤਾ ਪਾਰਟੀ ਸਪੋਰਟਰ ਸੈੱਲ ਪੰਜਾਬ ਦੇ ਸੂਬਾ ਪ੍ਰਧਾਨ ਕਰਮ ਲਹਿਲ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ’ਚ 2027 ‘ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੇਸ਼ ਭਰ ਵਿੱਚ ਲੋਕਾਂ ਨੂੰ ਮਿਲ ਰਿਹਾ ਹੈ, ਪਰ ਪੰਜਾਬ ’ਚ ਮੌਜੂਦਾ ਸਰਕਾਰ ਉਨ੍ਹਾਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ’ਚ ਬਿਲਕੁਲ ਫੇਲ੍ਹ ਹੋ ਚੁੱਕੀ ਹੈ।

ਅਜੀਤ ਡੈਸਕ 29-10-2026
ਸੰਗਰੂਰ, 28 ਅਕਤੂਬਰ (ਦਮਨਜੀਤ ਸਿੰਘ )- ਭਾਰਤੀ ਜਨਤਾ ਪਾਰਟੀ ਸਪੋਰਟਰ ਸੈੱਲ ਪੰਜਾਬ ਦੇ ਸੂਬਾ ਪ੍ਰਧਾਨ ਕਰਮ ਲਹਿਲ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ’ਚ 2027 ‘ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੇਸ਼ ਭਰ ਵਿੱਚ ਲੋਕਾਂ ਨੂੰ ਮਿਲ ਰਿਹਾ ਹੈ, ਪਰ ਪੰਜਾਬ ’ਚ ਮੌਜੂਦਾ ਸਰਕਾਰ ਉਨ੍ਹਾਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ’ਚ ਬਿਲਕੁਲ ਫੇਲ੍ਹ ਹੋ ਚੁੱਕੀ ਹੈ। ਕਰਮ ਲਹਿਲ ਨੇ ਕਿਹਾ ਕਿ ਪੰਜਾਬ ’ਚ ਦਿਨੋ-ਦਿਨ ਹੋ ਰਹੇ ਅੱਤਿਆਚਾਰ, ਨਸ਼ਿਆਂ ਦਾ ਵਧਦਾ ਪ੍ਰਕੋਪ ਅਤੇ ਕਾਨੂੰਨ ਵਿਵਸਥਾ ਦੀ ਵਿਗੜਦੀ ਹਾਲਤ ਇਸ ਗੱਲ ਦਾ ਸਬੂਤ ਹੈ ਕਿ ਸੂਬਾ ਸਰਕਾਰ ਬਿਲਕੁਲ ਫੇਲ੍ਹ ਹੈ। ਲਹਿਲ ਨੇ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਵਰਗ ਰੁਜ਼ਗਾਰ ਲਈ ਦਿਨ-ਰਾਤ ਪ੍ਰਦਰਸ਼ਨ ਕਰ ਰਿਹਾ ਹੈ, ਸੜਕਾਂ ’ਤੇ ਬੈਠਾ ਹੈ। ਭਰਤੀਆਂ ਪੂਰੀਆਂ ਨਹੀਂ ਹੋ ਰਹੀਆਂ, ਨੌਜਵਾਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹਨ ਅਤੇ ਬੇਰੁਜਗਾਰੀ ਦਿਨੋ-ਦਿਨ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਮੁਦਰਾ ਯੋਜਨਾ, ਉੱਜਵਲਾ ਯੋਜਨਾ, ਆਯੂਸ਼ਮਾਨ ਭਾਰਤ, ਕਿਸਾਨ ਸਨਮਾਨ ਨਿਧੀ ਵਰਗੀਆਂ ਸੈਂਕੜੇ ਸਕੀਮਾਂ ਚਲਾਈਆਂ ਹਨ। 28 ਐਸਐਨਜੀ45 ਕਰਮ ਲਹਿਲ ।
ਪਿਛਲੀ ਖ਼ਬਰ ਸਾਬਕਾ ਏ.ਡੀ.ਸੀ. ਭਗਵਾਨ ਸਿੰਘ ਸਿੱਧੂ ਦੇ ਸਵਰਗਵਾਸ ਹੋਣ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਬੀਰ ਕਲਾਂ ਕਾਲਜ ਦੇ ਨਤੀਜੇ ’ਚੋਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।