ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦਾ ਸਾਧਨ-ਸੁਖਵੀਰ ਸਿੰਘ
ਧੂਰੀ, 26 ਅਕਤੂਬਰ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ)-ਧੂਰੀ ਹਲਕੇ ਦੇ ਪਿੰਡ ਰੁਲਦੂ ਸਿੰਘ ਵਾਲਾ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਪਹਿਲਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਖੇਡ ਮੇਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਓ.
ਧੂਰੀ, 26 ਅਕਤੂਬਰ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ)-ਧੂਰੀ ਹਲਕੇ ਦੇ ਪਿੰਡ ਰੁਲਦੂ ਸਿੰਘ ਵਾਲਾ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਪਹਿਲਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਖੇਡ ਮੇਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਨੌਜਵਾਨ ਆਗੂ ਗਗਨ ਜਵੰਧਾ ਪ੍ਰਧਾਨ ਟਰੱਕ ਯੂਨੀਅਨ ਅਤੇ ਸਰਪੰਚ ਮਨਦੀਪ ਸਿੰਘ ਰੁਲਦੂ ਸਿੰਘ ਵਾਲਾ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ, ਸਰੀਰਕ ਤੰਦਰੁਸਤੀ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅਜਿਹੇ ਖੇਡ ਟੂਰਨਾਮੈਂਟ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਟੀਮ ਭਾਵਨਾ, ਮਿਹਨਤ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਨੇ ਕਿਹਾ ਕਿ ਪਿੰਡ ਪੱਧਰ ’ਤੇ ਅਜਿਹੇ ਖੇਡ ਮੇਲਿਆਂ ਦਾ ਆਯੋਜਨ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰਦਾ ਹੈ।ਇਹ ਖੇਡ ਮੇਲਾ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ, ਸਮੂਹ ਨਗਰ ਪੰਚਾਇਤ ਅਤੇ ਪਿੰਡ ਰੁਲਦੂ ਸਿੰਘ ਵਾਲਾ ਦੇ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ।