30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਰਕਾਰ ਬਣਨ ’ਤੇ ਪੰਜਾਬ ’ਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਕੋਹੜ ਦਾ ਕਰਾਂਗੇ ਖ਼ਾਤਮਾ– ਸੁਖਬੀਰ

ਸੰਗਰੂਰ, 29 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਗੈਂਗਸਟਰਾਂ ਦੇ ਡਰ ਅਤੇ ਨਸ਼ਿਆਂ ਵਾਲਾ ਮਾਹੌਲ ਖ਼ਤਮ ਕਰ ਦਿੱਤਾ ਜਾਵੇਗਾ ਤਾਂ ਜੋ ਵਪਾਰੀ ਵਰਗ ਸਮੇਤ ਆਮ ਲੋਕ ਸੁੱਖ ਦਾ ਸਾਹ ਲੈ ਸਕਣ।

ਅਜੀਤ ਡੈਸਕ 30-10-2026
ਸੰਗਰੂਰ, 29 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਗੈਂਗਸਟਰਾਂ ਦੇ ਡਰ ਅਤੇ ਨਸ਼ਿਆਂ ਵਾਲਾ ਮਾਹੌਲ ਖ਼ਤਮ ਕਰ ਦਿੱਤਾ ਜਾਵੇਗਾ ਤਾਂ ਜੋ ਵਪਾਰੀ ਵਰਗ ਸਮੇਤ ਆਮ ਲੋਕ ਸੁੱਖ ਦਾ ਸਾਹ ਲੈ ਸਕਣ। ਅੱਜ ਇੱਥੇ ਜ਼ਿਲ੍ਹਾ ਸੰਗਰੂਰ ਦੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਸਹਿਮ ਦਾ ਮਾਹੌਲ ਹੈ ਜਿਸ ਕਾਰਨ ਪੰਜਾਬ ਦਾ ਵਪਾਰ ਵਧ ਨਹੀਂ ਰਿਹਾ। ਇਸ ਮਾਹੌਲ ਨੂੰ ਖ਼ਤਮ ਕਰਨ ਲਈ ਉਨ੍ਹਾਂ ਆਪਣੀ ਵਚਨਬੱਧਤਾ ਦੁਹਰਾਈ। ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਵਪਾਰਕ ਖੇਤਰ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣਕਾਰੀ ਹੈ ਅਤੇ ਉਨ੍ਹਾਂ ਦੀ ਸਰਕਾਰ ਬਣਦਿਆਂ ਹੀ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ 5 ਸਾਲ ਕਾਂਗਰਸ ਦਾ ਅਤੇ ਹੁਣ 5 ਸਾਲ ਆਮ ਆਦਮੀ ਪਾਰਟੀ ਦਾ ਸਮਾਂ ਵੇਖ ਲਿਆ ਹੈ। ਇਨ੍ਹਾਂ ਤੋਂ ਦੁਖੀ ਹੋਏ ਲੋਕਾਂ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਫ਼ੈਸਲਾ ਕਰ ਲਿਆ ਹੈ। ਵਪਾਰੀਆਂ ਦੇ ਵੱਡੇ ਇਕੱਠ ਵਿੱਚ ਪਹੁੰਚੇ ਸੁਖਬੀਰ ਸਿੰਘ ਬਾਦਲ ਦਾ ਪਾਰਟੀ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਅਨੇਕਾਂ ਸਮੱਸਿਆਵਾਂ ਦਾ ਇੱਕੋ ਇੱਕ ਹੱਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਕਾਇਮ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਜਾਂ ਝਾੜੂ ਵਾਲਿਆਂ ਨੂੰ ਮੂੰਹ ਨਹੀਂ ਲਗਾਉਣਗੇ। (ਬਾਕੀ ਸਫਾ 6 ’ ਤੇ)
ਪਿਛਲੀ ਖ਼ਬਰ ਪਨਸਪ ਦੀ ਟੀਮ ਨੇ ਅਨਾਜ ਮੰਡੀ ਸੰਗਰੂਰ ਦੇ ਦੌਰੇ ਦੌਰਾਨ ਕਈ ਆੜ੍ਹਤੀਆਂ ਦਾ ਰਿਕਾਰਡ ਕੀਤਾ ਚੈੱਕ ਅਗਲੀ ਖ਼ਬਰ ਦੋ ਰੋਜ਼ਾ ਪੰਜਾਬ ਮਾਸਟਰ ਅਥਲੈਟਿਕ ਮੀਟ 21 ਨਵੰਬਰ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।