31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੀਵਰੇਜ ਬੋਰਡ ਮੁਲਾਜ਼ਮਾਂ ਦੀ ਵਿੱਤ ਮੰਤਰੀ ਨਾਲ ਮੀਟਿੰਗ ਹੋਈ

ਲੌਂਗੋਵਾਲ, 30 ਅਕਤੂਬਰ (ਵਿਨੋਦ ਸ਼ਰਮਾ) - ਆਪਣੀਆਂ ਮੰਗਾਂ ਦੇ ਸਬੰਧ ਵਿਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਅਤੇ ਲੇਬਰ ਯੂਨੀਅਨ ਰਜਿ. ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਕਣਕਵਾਲ ਆਦਿ ਆਗੂਆਂ ਦੀ ਅਹਿਮ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ।

ਅਜੀਤ ਡੈਸਕ 31-10-2026
ਲੌਂਗੋਵਾਲ, 30 ਅਕਤੂਬਰ (ਵਿਨੋਦ ਸ਼ਰਮਾ) - ਆਪਣੀਆਂ ਮੰਗਾਂ ਦੇ ਸਬੰਧ ਵਿਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਅਤੇ ਲੇਬਰ ਯੂਨੀਅਨ ਰਜਿ. ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਕਣਕਵਾਲ ਆਦਿ ਆਗੂਆਂ ਦੀ ਅਹਿਮ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ। ਆਗੂਆਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਮਾਨਯੋਗ ਵਿੱਤ ਮੰਤਰੀ ਚੀਮਾਂ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਸੇ ਹਫਤੇ ਡਾਇਰੈਕਟਰ ਸਥਾਨਕ ਸਰਕਾਰਾਂ ਨਾਲ ਮੀਟਿੰਗ ਕਰਕੇ ਸੀਵਰੇਜ ਬੋਰਡ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਸੀਵਰੇਜ ਬੋਰਡ ਦੇ ਕਟਰੈਕਟ ‘ਤੇ ਕਰ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਜੁਆਇੰਟ ਸੈਕਟਰੀ ਨੂੰ ਇਹ ਹਦਾਇਤ ਕੀਤੀ ਹੈ ਕਿ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾ ਨੂੰ ਬਿਨਾਂ ਕਿਸੇ ਦੇਰੀ ਤੋਂ ਸਥਾਨਕ ਸਰਕਾਰਾਂ ਵਿਭਾਗ ਵਿੱਚ ਲਿਆਉਣ ਦਾ ਰਾਹ ਪੱਧਰਾ ਕੀਤਾ ਜਾਵੇ । ਜਥੇਬੰਦੀ ਨੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਜਥੇਬੰਦੀ ਦੀ ਮਿਹਨਤ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ ਕਿਉਂਕਿ ਉਹਨਾਂ ਵੱਲੋਂ ਮੈਨੇਜਰ ਪਰਸੋਨਲ ਜਨਰਲ ਐਡਮਨ ਵੱਲੋਂ ਇੱਕ ਪੱਤਰ ਡਾਇਰੈਕਟਰ ਸਰਕਾਰਾਂ ਵਿਭਾਗ ਪੰਜਾਬ ਨੂੰ ਭਿਜਵਾਇਆ ਗਿਆ ਹੈ। ਜਿਸ ਵਿੱਚ ਸੀਵਰੇਜ ਬੋਰਡ ਦੇ ਅਧਿਕਾਰੀਆਂ ਵੱਲੋਂ ਇਹ ਸਪਸ਼ਟ ਕੀਤਾ ਗਿਆ ਹੈ ਕਿ ਇਹਨਾਂ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ’ਤੇ ਕਰਨਾ ਬਣਦਾ ਹੈ। ਇਸ ਮੌਕੇ ਨਿੱਜੀ ਸਹਾਇਕ ਮਲਕੀਤ ਸਿੰਘ, ਯਾਦਵਿੰਦਰ ਸਿੰਘ ਯਾਦੀ, ਪਰਦੀਪ ਸਿੰਘ ਭੀਖੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਵ ਨਿਯੁਕਤ ਪੁਲਿਸ ਅਧਿਕਾਰੀ ਨੂੰ ਵੈਲਫੇਅਰ ਕਮੇਟੀ ਨੇ ਪੂਰਨ ਸਹਿਯੋਗ ਦੇਣ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਕੇ.ਸੀ.ਟੀ. ਕਾਲਜ ਵਿਖੇ ਰਾਜ ਪੱਧਰੀ ਤੀਰ ਅੰਦਾਜ਼ੀ ਖੇਡਾਂ ਦੇ ਦੂਜੇ ਦਿਨ ਜੇਤੂ ਖਿਡਾਰੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।