31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਨਵ ਨਿਯੁਕਤ ਪੁਲਿਸ ਅਧਿਕਾਰੀ ਨੂੰ ਵੈਲਫੇਅਰ ਕਮੇਟੀ ਨੇ ਪੂਰਨ ਸਹਿਯੋਗ ਦੇਣ ਦਾ ਦਿੱਤਾ ਭਰੋਸਾ

ਸੰਗਰੂਰ, 30 ਅਕਤੂਬਰ (ਅਮਨਦੀਪ ਸਿੰਘ ਬਿੱਟਾ) – ਬੱਗੂਆਣਾ ਸੋਸ਼ਲ ਵੈਲਫੇਅਰ ਕਮੇਟੀ ਦੇ ਚੇਅਰਮੈਨ ਭੁਪਿੰਦਰ ਸ਼ਰਮਾ ਵਲੋਂ ਥਾਣਾ ਸਿਟੀ ਵਨ ਦੇ ਨਵ ਨਿਯੁਕਤ ਐਸ. ਐਚ.

ਅਜੀਤ ਡੈਸਕ 31-10-2026
ਸੰਗਰੂਰ, 30 ਅਕਤੂਬਰ (ਅਮਨਦੀਪ ਸਿੰਘ ਬਿੱਟਾ) – ਬੱਗੂਆਣਾ ਸੋਸ਼ਲ ਵੈਲਫੇਅਰ ਕਮੇਟੀ ਦੇ ਚੇਅਰਮੈਨ ਭੁਪਿੰਦਰ ਸ਼ਰਮਾ ਵਲੋਂ ਥਾਣਾ ਸਿਟੀ ਵਨ ਦੇ ਨਵ ਨਿਯੁਕਤ ਐਸ.ਐਚ.ਓ ਜੈਦੀਪ ਸ਼ਰਮਾ ਦਾ ਜਿੱਥੇ ਸਵਾਗਤ ਕੀਤਾ, ਉੱਥੇ ਇਲਾਕੇ ਦੀ ਅਮਨ ਕਾਨੂੰਨ ਨਾਲ ਸੰਬੰਧਿਤ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ। ਭੁਪਿੰਦਰ ਸ਼ਰਮਾ ਨੇ ਪੁਲਿਸ ਅਧਿਕਾਰੀ ਨੂੰ ਦੱਸਿਆ ਕਿ ਬੱਗੂਆਣਾ ਸੋਸ਼ਲ ਵੈਲਫੇਅਰ ਕਮੇਟੀ ਲੰਬੇ ਸਮੇਂ ਤੋਂ ਨਸ਼ਿਆਂ ਵਰਗੀ ਭੈੜੀ ਅਲਾਮਤ ਖਿਲਾਫ ਲੜਾਈ ਲੜਦੀ ਆ ਰਹੀ ਹੈ ਅਤੇ ਸਮਾਜਕ ਕੰਮਾਂ ਜਿਵੇਂ ਮੈਡੀਕਲ ਕੈਂਪ ਲਗਾਉਣ, ਗਰੀਬ ਬੱਚੀਆਂ ਦੀ ਸ਼ਾਦੀ ਕਰਵਾਉਣ ਦੇ ਉਪਰਾਲੇ ਵੀ ਨਿਰੰਤਰ ਕਰਦੀ ਆ ਰਹੀ ਹੈ। ਉਨ੍ਹਾਂ ਪੁਲਿਸ ਅਧਿਕਾਰੀ ਜੈਦੀਪ ਸ਼ਰਮਾ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਵਲੋਂ ਅੰਤਰਰਾਸ਼ਟਰੀ ਜਰਨਲ ‘ਇਨਸਾਈਟ’ ਦਾ ਅੰਕ-12 ਜਾਰੀ ਅਗਲੀ ਖ਼ਬਰ ਸੀਵਰੇਜ ਬੋਰਡ ਮੁਲਾਜ਼ਮਾਂ ਦੀ ਵਿੱਤ ਮੰਤਰੀ ਨਾਲ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।