01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹਲਕਾ ਅਮਰਗੜ੍ਹ ਤੋਂ ਪ੍ਰੋ. ਗੱਜਣਮਾਜਰਾ ਨੂੰ ਟਿਕਟ ਮਿਲਣ ਨਾਲ ਖੁਸ਼ੀ ਦੀ ਲਹਿਰ

ਮਾਲੇਰਕੋਟਲਾ, 31 ਅਕਤੂਬਰ (ਮਨਜਿੰਦਰ ਸਿੰਘ ਸਰੌਦ)- ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ 2027 ਲਈ ਐਲਾਨ ਕੀਤੇ 40 ਨਾਵਾਂ ’ਚ ਹਲਕਾ ਅਮਰਗੜ੍ਹ ਤੋਂ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਦੁਬਾਰਾ ਟਿਕਟ ਮਿਲਣ ਦੇ ਨਾਲ ‘ਆਪ’ ਦੇ ਸਿਆਸੀ ਹਲਕਿਆਂ ਅੰਦਰ ਖੁਸ਼ੀ ਦਾ ਮਾਹੌਲ ਹੈ।

ਅਜੀਤ ਡੈਸਕ 01-11-2026
ਮਾਲੇਰਕੋਟਲਾ, 31 ਅਕਤੂਬਰ (ਮਨਜਿੰਦਰ ਸਿੰਘ ਸਰੌਦ)- ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ 2027 ਲਈ ਐਲਾਨ ਕੀਤੇ 40 ਨਾਵਾਂ ’ਚ ਹਲਕਾ ਅਮਰਗੜ੍ਹ ਤੋਂ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਦੁਬਾਰਾ ਟਿਕਟ ਮਿਲਣ ਦੇ ਨਾਲ ‘ਆਪ’ ਦੇ ਸਿਆਸੀ ਹਲਕਿਆਂ ਅੰਦਰ ਖੁਸ਼ੀ ਦਾ ਮਾਹੌਲ ਹੈ। ਪ੍ਰੋ. ਗੱਜਣਮਾਜਰਾ ਹਲਕਾ ਅਮਰਗੜ੍ਹ ਤੋਂ ਮੌਜੂਦਾ ਵਿਧਾਇਕ ਹਨ। ਉਨ੍ਹਾਂ ਨੇ 2022 ਦੀ ਚੋਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੂੰ ਗਹਿਗੱਚ ਮੁਕਾਬਲੇ ‘ਚ ਕਰੀਬ 5500 ਵੋਟਾਂ ਨਾਲ ਹਰਾ ਕੇ ਜਿੱਤੀ ਸੀ। ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਖਿਆ ਕਿ ਪਾਰਟੀ ਵਲੋਂ ਉਨ੍ਹਾਂ ‘ਤੇ ਦੁਬਾਰਾ ਵਿਸ਼ਵਾਸ ਪ੍ਰਗਟ ਕਰਨ ਲਈ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਦਾ ਦਿਲੀਂ ਧੰਨਵਾਦ ਕਰਦੇ ਹਨ ।
ਪਿਛਲੀ ਖ਼ਬਰ ਸਰਦੀ ਦੀ ਆਮਦ ਦੇ ਚਲਦਿਆਂ ਗੁੜ ਦੇ ਘੁਲਾੜਾਂ ’ਤੇ ਮੁੜ ਲੱਗੀਆਂ ਰੌਣਕਾਂ ਅਗਲੀ ਖ਼ਬਰ ਅਗਮਪ੍ਰੀਤ ਨੇ ਰਾਜ ਪੱਧਰੀ ਤੀਰਅੰਦਾਜ਼ੀ ਮੁਕਾਬਲੇ ’ਚੋਂ ਜਿੱਤਿਆ ਕਾਂਸੀ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।