ਰਾਹੁਲ ਗਾਂਧੀ 4 ਨੂੰ ਫੱਗੂਵਾਲਾ ਵਿਖੇ ਵਿਸ਼ਾਲ ਜਨ ਰੈਲੀ ਨੂੰ ਕਰਨਗੇ ਸੰਬੋਧਨ- ਸਿੰਗਲਾ
ਭਵਾਨੀਗੜ੍ਹ, 31 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 4 ਨਵੰਬਰ ਨੂੰ ਹਲਕਾ ਸੰਗਰੂਰ ਦੇ ਪਿੰਡ ਫੱਗੂਵਾਲਾ ਵਿਖੇ ਵਿਸ਼ਾਲ ਜਨ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਰਾਹੀਂ ਕਾਂਗਰਸ ਪਾਰਟੀ ਵਲੋਂ ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ।
ਭਵਾਨੀਗੜ੍ਹ, 31 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 4 ਨਵੰਬਰ ਨੂੰ ਹਲਕਾ ਸੰਗਰੂਰ ਦੇ ਪਿੰਡ ਫੱਗੂਵਾਲਾ ਵਿਖੇ ਵਿਸ਼ਾਲ ਜਨ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਰਾਹੀਂ ਕਾਂਗਰਸ ਪਾਰਟੀ ਵਲੋਂ ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ। ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਤੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਰੈਲੀ ਵਾਲੀ ਥਾਂ ਪਿੰਡ ਫੱਗੂਵਾਲਾ ਵਿਖੇ ਪਹੁੰਚ ਕੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਜਗਤਾਰ ਨਮਾਦਾ, ਬਲਵਿੰਦਰ ਸਿੰਘ ਪੂਨੀਆ ਘਾਬਦੀਆਂ, ਮੰਗਤ ਸ਼ਰਮਾ, ਰਣਜੀਤ ਸਿੰਘ ਤੂਰ, ਬਿੱਟੂ ਖਾਨ, ਗੁਰਪ੍ਰੀਤ ਸਿੰਘ ਕੰਧੋਲਾ, ਹਰੀ ਸਿੰਘ ਫੱਗੂਵਾਲਾ, ਮੰਨਾ ਫੱਗੂਵਾਲਾ, ਕਰਮਜੀਤ ਸਿੰਘ ਅਤੇ ਗੁਰਧਿਆਨ ਸਿੰਘ ਝਨੇੜੀ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।