01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਸ਼ਿਆਂ ਦੇ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ 31 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਸਮਾਜ ਵਿੱਚ ਨਸ਼ਾ ਮੁਕਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਵਲੋਂ ਸਰਬ ਹਿਤਕਾਰੀ ਸੂਰਜ ਕੁੰਡ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੰਕਲਪ ਲੈਣ ਲਈ ਪ੍ਰੇਰਣਾ ਪ੍ਰਾਪਤ ਕੀਤੀ।

ਅਜੀਤ ਡੈਸਕ 01-11-2026
ਸੁਨਾਮ ਊਧਮ ਸਿੰਘ ਵਾਲਾ 31 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਸਮਾਜ ਵਿੱਚ ਨਸ਼ਾ ਮੁਕਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਵਲੋਂ ਸਰਬ ਹਿਤਕਾਰੀ ਸੂਰਜ ਕੁੰਡ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੰਕਲਪ ਲੈਣ ਲਈ ਪ੍ਰੇਰਣਾ ਪ੍ਰਾਪਤ ਕੀਤੀ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀ ਸ਼ਾਮ ਵੀਰ ਵਿਭਾਗ ਪ੍ਰਚਾਰਕ, ਰਾਸ਼ਟਰੀ ਸਵੈਮ ਸੇਵਕ ਸੰਘ, ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ, ਆਪਣੀ ਊਰਜਾ ਨੂੰ ਸਿੱਖਿਆ, ਖੇਡਾਂ ਅਤੇ ਸਮਾਜ ਸੇਵਾ ਵਰਗੇ ਉਸਾਰੂ ਕਾਰਜਾਂ ਵਿੱਚ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਅਨਮੋਲ ਪੂੰਜੀ ਹਨ ਅਤੇ ਉਨ੍ਹਾਂ ਦਾ ਸਿਹਤਮੰਦ ਤੇ ਨਸ਼ਾ ਮੁਕਤ ਜੀਵਨ ਦੇਸ਼ ਦੇ ਉੱਜਵਲ ਭਵਿੱਖ ਦੀ ਨੀਂਹ ਹੈ। ਇਸ ਮੌਕੇ ਮੁੱਖ ਬੁਲਾਰੇ ਵਜੋਂ ਮਦਨਜੀਤ ਸਿੰਘ ਸੰਯੋਜਕ, ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਡਾ. ਅਵਿਨਾਸ਼ ਰਾਣਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਾ ਮੁਕਤੀ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਕਰਨ ਵਿੱਚ ਸਹਾਈ ਸਿੱਧ ਹੋਣਗੇ। ਸਕੂਲ ਦੇ ਪ੍ਰਿੰਸੀਪਲ ਅਮਿਤ ਡੋਗਰਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਕਰਵਾਉਣਾ ਸਕੂਲ ਲਈ ਮਾਣ ਵਾਲੀ ਗੱਲ ਹੈ।
ਪਿਛਲੀ ਖ਼ਬਰ ਕੁਲਵੰਤ ਸਿੰਘ ਪੰਡੋਰੀ ਨੂੰ ਮੁੜ ਟਿਕਟ ਮਿਲਣ ’ਤੇ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਰਾਹੁਲ ਗਾਂਧੀ 4 ਨੂੰ ਫੱਗੂਵਾਲਾ ਵਿਖੇ ਵਿਸ਼ਾਲ ਜਨ ਰੈਲੀ ਨੂੰ ਕਰਨਗੇ ਸੰਬੋਧਨ- ਸਿੰਗਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।