01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗੁਰੂ ਰਾਮਦਾਸ ਜੀ ਦੇ ਪ੍ਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੰਗਰੂਰ, 31 ਅਕਤੂਬਰ (ਦਮਨਜੀਤ ਸਿੰਘ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ ਨੇ ਨਗਰ ਕੀਰਤਨ ਦੀ ਰਵਾਨਗੀ ਦੀ ਅਰਦਾਸ ਕੀਤੀ।

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼। ਤਸਵੀਰ-ਮੁਕੇਸ਼ ਕੁਮਾਰ 01-11-2026
ਸੰਗਰੂਰ, 31 ਅਕਤੂਬਰ (ਦਮਨਜੀਤ ਸਿੰਘ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ ਨੇ ਨਗਰ ਕੀਰਤਨ ਦੀ ਰਵਾਨਗੀ ਦੀ ਅਰਦਾਸ ਕੀਤੀ। ਸੁਸਾਇਟੀ ਦੇ ਮੁੱਖ ਸੇਵਾਦਾਰ ਹਰਭਜਨ ਸਿੰਘ ਭੱਟੀ, ਹਰਦੀਪ ਸਿੰਘ ਸਾਹਨੀ, ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ, ਰਾਜਵਿੰਦਰ ਸਿੰਘ ਲੱਕੀ, ਜਸਵਿੰਦਰ ਪਾਲ ਸਿੰਘ ਵਿੱਕੀ, ਹਰਵਿੰਦਰ ਸਿੰਘ ਬਿੱਟੂ, ਦਲਵੀਰ ਸਿੰਘ ਬਾਬਾ, ਪੀ੍ਤਮ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਦੀ ਦੇਖ ਰੇਖ ਹੇਠ ਹੋਏ ਨਗਰ ਕੀਰਤਨ ਦੇ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਵੀਰ ਸਿੰਘ ਕੋਹਾੜਕਾ ਅਤੇ ਸੁਖਵਿੰਦਰ ਸਿੰਘ ਦੇ ਜਥੇ ਤੋਂ ਇਲਾਵਾ ਸੁਸਾਇਟੀ ਦੇ ਸੇਵਕ ਗੁਰਿੰਦਰ ਸਿੰਘ ਗੁਜਰਾਲ, ਚਰਨਜੀਤ ਪਾਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਹਰਵਿੰਦਰ ਸਿੰਘ ਪੱਪੂ, ਗੁਰਕੰਵਲ ਸਿੰਘ, ਕਰਤਾਰ ਸਿੰਘ, ਹਰਜੀਤ ਸਿੰਘ ਅਤੇ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਸਵਰਨ ਕੌਰ, ਗੁਰਲੀਨ ਕੌਰ, ਮਹਿਕਪ੍ਰੀਤ ਕੌਰ, ਪਰਵਿੰਦਰ ਕੌਰ, ਜਗਤਾਰ ਕੌਰ, ਰੇਖਾ ਰਾਣੀ, ਕਿਰਨ ਦੂਆ, ਮਨਜੀਤ ਕੌਰ, ਨਿਸ਼ਾ ਰਾਣੀ, ਮਧੂ ਸਿੰਗਲਾ ਤੇ ਛੋਟੇ ਬੱਚਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿੱਚ ਸ਼ਬਦਾਂ ਦਾ ਗਾਇਨ ਕਰਦਿਆਂ ਗੁਰਬਾਣੀ ਦਾ ਰਸ ਘੋਲਿਆ। ਇਸ ਸਬੰਧੀ ਹਰਪ੍ਰੀਤ ਸਿੰਘ ਪ੍ਰੀਤ, ਕਰਮਜੀਤ ਸਿੰਘ ਮੰਗਵਾਲ, ਮਨਵਿੰਦਰ ਸਿੰਘ ਸਰਨਾ, ਕੰਵਰਜੀਤ ਸਿੰਘ ਯੂ.ਐਸ.ਏ, ਸੰਦੀਪ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ। ਗੁਰਦੁਆਰਾ ਸਾਹਿਬ ਸੀ੍ ਨਾਨਕਿਆਣਾ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਵਲੋਂ ਹਰਪ੍ਰੀਤ ਸਿੰਘ, ਸਤਿਗੁਰ ਸਿੰਘ, ਅੰਮ੍ਰਿਤ ਪਾਲ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਭਾਈ ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਚਰਨਕਮਲ ਸਿੰਘ ਸ਼ੇਖੋਂ, ਹਰਿੰਦਰ ਸਿੰਘ ਸੋਬਤੀ, ਗਿਰੀਸ਼ ਕੁਮਾਰ, ਜਸਵੀਰ ਸਿੰਘ ਖਾਲਸਾ, ਜਸਵਿੰਦਰ ਸਿੰਘ ਚੱਢਾ, ਹਰਜੀਤ ਸਿੰਘ ਢੀਂਗਰਾ, ਕਰਮ ਸਿੰਘ ਨਮੋਲ, ਬਲਵਿੰਦਰ ਸਿੰਘ, ਕਰਮ ਸਿੰਘ, ਕਰਨੈਲ ਸਿੰਘ, ਸਰਬਜੀਤ ਸਿੰਘ ਰੇਖੀ, ਵਰਿੰਦਰਜੀਤ ਸਿੰਘ ਬਜਾਜ, ਰਾਵਿੰਦਰ ਸਿੰਘ ਨੋਨੀ, ਅਵਤਾਰ ਸਿੰਘ, ਗੁਰਮੀਤ ਸਿੰਘ ਨਾਗੀ, ਰਾਵਿੰਦਰ ਸਿੰਘ ਆਦਿ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਤੇਜਿੰਦਰ ਸਿੰਘ ਸੋਢੀ ਆਦਿ ਨੇ ਸਨਮਾਨਿਤ ਕੀਤਾ। ਇਸ ਮੌਕੇ ਕੁਲਜੀਤ ਸਿੰਘ ਸਿੱਧੂ, ਹਰਿੰਦਰਵੀਰ ਸਿੰਘ, ਗੁਰਿੰਦਰ ਪਾਲ ਸਿੰਘ, ਰਵਨੀਤ ਕੌਰ, ਜਸਵੀਰ ਸਿੰਘ ਪਿੰਕਾ, ਪਰਮਜੀਤ ਸਿੰਘ, ਗੁਰਦੇਵ ਸਿੰਘ, ਜਗਜੀਤ ਸਿੰਘ, ਪ੍ਤਾਪ ਸਿੰਘ, ਬਲਵੀਰ ਸਿੰਘ, ਦਰਸ਼ਨ ਸਰੂਪ ਸਿੰਘ, ਪਰਮਿੰਦਰ ਸਿੰਘ ਸੋਬਤੀ ਆਦਿ ਨੇ ਵੱਖ ਵੱਖ ਸੇਵਾਵਾਂ ਨਿਭਾਈਆਂ। ਦੇਰ ਰਾਤ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਹੋਈ, ਜਿੱਥੇ ਪੀ੍ਤਮ ਸਿੰਘ ਪ੍ਧਾਨ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਖੁਰਾਨਾ, ਅਮਰਜੀਤ ਸਿੰਘ ਪਾਹਵਾ ਵਲੋਂ ਗੁਰੂ ਸਾਹਿਬ ਦਾ ਸਤਿਕਾਰ ਕੀਤਾ। ਨਰਿੰਦਰ ਪਾਲ ਸਿੰਘ ਸਾਹਨੀ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਗੱਜਣਮਾਜਰਾ ਨੂੰ ‘ਆਪ’ ਵਲੋਂ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਖੁਸ਼ੀ ਪ੍ਰਗਟਾਈ ਅਗਲੀ ਖ਼ਬਰ ਮੁੱਖ ਮੰਤਰੀ ਦੀ ਮੌੜਾਂ ਫੇਰੀ ਨੂੰ ਲੈ ਕੇ ਅਕਾਲੀ ਆਗੂ ਸਿੰਘ ਖਡਿਆਲ ਨੂੰ ਘਰ ’ਚ ਕੀਤਾ ਨਜ਼ਰਬੰਦ ਕਿਸਾਨ ਆਗੂ ਰਣ ਸਿੰਘ ਚੱਠ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।