02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਧਾਰਮਿਕ ਪ੍ਰੀਖਿਆ ਕਰਵਾਈ

ਅਮਰਗੜ੍ਹ, 1 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਦਸ਼ਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ‘ਚ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ‘ਚ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਸ਼ਵਿੰਦਰ ਕੁਮਾਰ ਦਾਨੀ ਨੇ ਦੱਸਿਆ ਕਿ ਸਕੂਲ ਵੱਲੋਂ ਹਰ ਸਾਲ ਵਿਦਿਆਰਥੀਆਂ ਨੂੰ ਇਸ ਧਾਰਮਿਕ ਪ੍ਰੀਖਿਆ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਵਿਦਿਆਰਥੀ ਵੀ ਬਹੁਤ ਹੀ ਰੁਚੀ ਨਾਲ ਇਸ ਪ੍ਰੀਖਿਆ ਦੀ ਤਿਆਰੀ ਕਰਵਾਈ ਜਾਂਦੀ ਹੈ।

ਅਜੀਤ ਡੈਸਕ 02-11-2026
ਅਮਰਗੜ੍ਹ, 1 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਦਸ਼ਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ‘ਚ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ‘ਚ ਭਾਗ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਸ਼ਵਿੰਦਰ ਕੁਮਾਰ ਦਾਨੀ ਨੇ ਦੱਸਿਆ ਕਿ ਸਕੂਲ ਵੱਲੋਂ ਹਰ ਸਾਲ ਵਿਦਿਆਰਥੀਆਂ ਨੂੰ ਇਸ ਧਾਰਮਿਕ ਪ੍ਰੀਖਿਆ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਵਿਦਿਆਰਥੀ ਵੀ ਬਹੁਤ ਹੀ ਰੁਚੀ ਨਾਲ ਇਸ ਪ੍ਰੀਖਿਆ ਦੀ ਤਿਆਰੀ ਕਰਵਾਈ ਜਾਂਦੀ ਹੈ। ਵਾਇਸ ਪ੍ਰਿੰਸੀਪਲ ਮੈਡਮ ਮਮਤਾ ਦਾਨੀ ਨੇ ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਅਤੇ ਵਿਦਿਆਰਥੀਆਂ ਨੇ ਵੀ ਬਹੁਤ ਹੀ ਅਨੁਸ਼ਾਸਨ ਵਿੱਚ ਰਹਿ ਕੇ ਇਹ ਪ੍ਰੀਖਿਆ ਦਿੱਤੀ। ਸਕੂਲ ਚੇਅਰਮੈਨ ਅਸ਼ੋਕ ਕੁਮਾਰ ਦਾਨੀ ਨੇ ਸਿੱਖ ਮਿਸ਼ਨਰੀ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਕਿਹਾ ਇਸ ਪ੍ਰੀਖਿਆ ਦੇ ਜਰੀਏ ਵਿਦਿਆਰਥੀਆਂ ਨੂੰ ਗੁਰਬਾਣੀ ਅਤੇ ਸਿੱਖੀ ਨਾਲ ਜੋੜਨ ਦਾ ਮੌਕਾ ਮਿਲਦਾ ਹੈ।
ਪਿਛਲੀ ਖ਼ਬਰ ਉਮੀਦ ਸੰਸਥਾ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮਾਗਮ ਦੌਰਾਨ ਮੁੱਖ ਮਹਿਮਾਨ ਜਸਵੰਤ ਸਿੰਘ ਖਹਿਰਾ ਨੇ ਨਵ-ਵਿ... ਅਗਲੀ ਖ਼ਬਰ ਪੁਲਿਸ ਪੈਨਸ਼ਨਰ ਐਸੋਸ਼ੀਏਸ਼ਨ ਦੀ ਚੋਣ 11 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।