02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਉਮੀਦ ਸੰਸਥਾ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮਾਗਮ ਦੌਰਾਨ ਮੁੱਖ ਮਹਿਮਾਨ ਜਸਵੰਤ ਸਿੰਘ ਖਹਿਰਾ ਨੇ ਨਵ-ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ ਲੋੜ ਪੈਣ ’ਤੇ ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ

ਸੰਗਰੂਰ, 1 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸੰਗਰੂਰ ਵਿਖੇ ‘ਉਮੀਦ ਪਰਉਪਕਾਰੀ ਸਮਾਜ ਸੇਵੀ ਸੰਸਥਾ’ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਦਾ ਸਫ਼ਲ ਸਮਾਗਮ ਕੀਤਾ ਗਿਆ। ਇਸ ਮੌਕੇ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਸਕੱਤਰ ਸ.

ਅਜੀਤ ਡੈਸਕ 02-11-2026
ਸੰਗਰੂਰ, 1 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸੰਗਰੂਰ ਵਿਖੇ ‘ਉਮੀਦ ਪਰਉਪਕਾਰੀ ਸਮਾਜ ਸੇਵੀ ਸੰਸਥਾ’ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਦਾ ਸਫ਼ਲ ਸਮਾਗਮ ਕੀਤਾ ਗਿਆ। ਇਸ ਮੌਕੇ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸਾਬਕਾ ਸਰਪੰਚ ਸ. ਪਾਲੀ ਸਿੰਘ ਕਮਲ ਅਤੇ ਸੀਨੀਅਰ ਆਗੂ ਸ੍ਰੀ ਰਵੀ ਚਾਵਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। ਸਮਾਗਮ ਨੂੰ ਸੰਬੋਧਨ ਕਰਦਿਆਂ ਖਹਿਰਾ ਅਤੇ ਹੋਰਨਾਂ ਮਹਿਮਾਨਾਂ ਨੇ ‘ਉਮੀਦ ਸੰਸਥਾ’ ਦੇ ਇਸ ਨੇਕ ਕਾਰਜ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਵਿੱਚ ਸਹਿਯੋਗ ਦੇਣਾ ਮਹਿਜ਼ ਆਰਥਿਕ ਮਦਦ ਨਹੀਂ, ਸਗੋਂ ਪਰਿਵਾਰਕ ਖੁਸ਼ੀਆਂ ਵਿੱਚ ਸ਼ਰੀਕ ਹੋ ਕੇ ਸਮਾਜ ਪ੍ਰਤੀ ਆਪਣੀ ਅਹਿਮ ਜ਼ਿੰਮੇਵਾਰੀ ਨਿਭਾਉਣਾ ਹੈ। ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਪ੍ਰੇਮ, ਸਤਿਕਾਰ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਪ੍ਰਮੁੱਖ ਸਖਸ਼ੀਅਤਾਂ ਵਿੱਚ ਸ੍ਰ. ਅਮਰਜੀਤ ਸਿੰਘ ਘੋਕਾ ਸਾਬਕਾ ਸਰਪੰਚ ਘਾਬਦਾਂ, ਸਤਨਾਮ ਸਿੰਘ ਸਰਪੰਚ ਘਾਬਦਾਂ, ਜਗਮੇਲ ਸਿੰਘ ਰੰਧਾਵਾ ਕਿਸਾਨ ਆਗੂ, ਗੁਰਮੀਤ ਸਿੰਘ ਘਾਬਦਾਂ, ਪੰਡਿਤ ਪਦਮ ਕੁਮਾਰ ਪਿੰਟਾ, ਪ੍ਰਧਾਨ ਵਾਲਮੀਕਿ ਰਮਾਇਣ ਭਵਨ ਸਰੋਵਰ ਆਸ਼ਰਮ ਮੌਜੂਦ ਸਨ। ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ ਗਿਆ ਇਹ ਉਪਰਾਲਾ ਸਮਾਜ ਸੇਵਾ, ਧੀਆਂ ਦੇ ਸਨਮਾਨ ਅਤੇ ਮਨੁੱਖਤਾ ਦੀ ਭਲਾਈ ਦਾ ਇੱਕ ਉੱਤਮ ਸੁਨੇਹਾ ਦੇ ਗਿਆ।
ਪਿਛਲੀ ਖ਼ਬਰ ਟਿਕਟ ਮਿਲਣ ’ਤੇ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋ ਕੇ ਕੀਤਾ ਗੁਰੂ ਦਾ ਸ਼ੁਕਰਾਨਾ ਅਗਲੀ ਖ਼ਬਰ ਧਾਰਮਿਕ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।