02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਤਰਨਜੋਤ ਸੈਣੀ ਨੇ ਨੈਸ਼ਨਲ ਕੁਸ਼ਤੀ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਖਨੌਰੀ, 1 ਨਵੰਬਰ (ਬਲਵਿੰਦਰ ਸਿੰਘ ਥਿੰਦ)- ਖਨੌਰੀ ਦੇ ਹੋਣਹਾਰ ਵਿਦਿਆਰਥੀ ਤਰਨਜੋਤ ਸੈਣੀ ਪੁੱਤਰ ਦੇਸ਼ਰਾਜ ਸੈਣੀ ਨੇ ਰੈਸਲਿੰਗ (ਕੁਸ਼ਤੀ) ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਪੱਧਰ ’ਤੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ ਹੈ। ਤਰਨਜੋਤ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਉਸ ਦੇ ਮਾਪਿਆਂ, ਸ਼ਹਿਰ ਖਨੌਰੀ ਅਤੇ ਸਕੂਲ ਦਾ ਨਾਮ ਰੌਸ਼ਨ ਹੋਇਆ ਹੈ।

ਖਨੌਰੀ ਵਿਖੇ ਆਪਣੇ ਗ੍ਰਹਿ ਨਿਵਾਸ ਤੇ ਤਰਨਜੋਤ ਸੈਣੀ ਜਿੱਤੇ ਹੋਏ ਮੈਡਲ ਦਿਖਾਉਂਦਾ ਹੋਇਆ। ਤਸਵੀਰ: ਬਲਵਿੰਦਰ ਸਿੰਘ ਥਿੰਦ 02-11-2026
ਖਨੌਰੀ, 1 ਨਵੰਬਰ (ਬਲਵਿੰਦਰ ਸਿੰਘ ਥਿੰਦ)- ਖਨੌਰੀ ਦੇ ਹੋਣਹਾਰ ਵਿਦਿਆਰਥੀ ਤਰਨਜੋਤ ਸੈਣੀ ਪੁੱਤਰ ਦੇਸ਼ਰਾਜ ਸੈਣੀ ਨੇ ਰੈਸਲਿੰਗ (ਕੁਸ਼ਤੀ) ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਪੱਧਰ ’ਤੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ ਹੈ। ਤਰਨਜੋਤ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਉਸ ਦੇ ਮਾਪਿਆਂ, ਸ਼ਹਿਰ ਖਨੌਰੀ ਅਤੇ ਸਕੂਲ ਦਾ ਨਾਮ ਰੌਸ਼ਨ ਹੋਇਆ ਹੈ। ਉਹ ਡੀ.ਏ.ਵੀ. ਸਕੂਲ, ਪਾਤੜਾਂ ਵਿਖੇ 11ਵੀਂ ਜਮਾਤ ਵਿੱਚ ਪੜ੍ਹਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਨਜੋਤ ਸੈਣੀ ਨੇ ਦੱਸਿਆ ਕਿ ਦਿੱਲੀ ਵਿਖੇ ਕਰਵਾਏ ਗਏ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਖਿਡਾਰੀਆਂ ਨਾਲ ਮੁਕਾਬਲਾ ਕਰਦਿਆਂ ਤਰਨਜੋਤ ਨੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਣ ਵਿੱਚ ਸਫਲਤਾ ਪ੍ਰਾਪਤ ਕੀਤੀ। ਤਰਨਜੋਤ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਮਾਪਿਆਂ ਦੇ ਸਹਿਯੋਗ ਅਤੇ ਸਕੂਲ ਦੇ ਅਧਿਆਪਕਾਂ ਵਲੋਂ ਮਿਲੀ ਪ੍ਰੇਰਨਾ ਨੂੰ ਦਿੰਦਿਆਂ ਕਿਹਾ ਕਿ ਪਰਿਵਾਰ ਦੇ ਹੌਸਲੇ ਅਤੇ ਅਧਿਆਪਕਾਂ ਦੀ ਰਹਿਨੁਮਾਈ ਸਦਕਾ ਹੀ ਉਹ ਇਸ ਮੁਕਾਮ ਤੱਕ ਪਹੁੰਚ ਸਕਿਆ ਹੈ। ਤਰਨਜੋਤ ਦੀ ਇਸ ਕੌਮੀ ਪੱਧਰ ਦੀ ਪ੍ਰਾਪਤੀ ਦੀ ਖ਼ਬਰ ਮਿਲਦਿਆਂ ਹੀ ਖਨੌਰੀ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।
ਪਿਛਲੀ ਖ਼ਬਰ ਅਕੇਡੀਆ ਵਰਲਡ ਸਕੂਲ ਨੇ 8ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।