02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਪ੍ਰਦਰਸ਼ਨ

ਸੰਗਰੂਰ, 1 ਨਵੰਬਰ (ਅਮਨਦੀਪ ਸਿੰਘ ਬਿੱਟਾ) – ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਅੱਜ ਨਰਦੀਪ ਸ਼ਰਮਾ, ਕੁਲਵਿੰਦਰ ਸਿੰਘ, ਨਾਇਬ ਸਿੰਘ, ਰਿਸ਼ਵ ਗੋਇਲ, ਬਲਜੀਤ ਸਿੰਘ, ਪਰਦੀਪ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਨਿਵਾਸ ਬਾਹਰ ਪ੍ਰਭਾਵਸ਼ਾਲੀ ਧਰਨਾ ਦਿੱਤਾ ਗਿਆ। ਜਿਕਰਯੋਗ ਹੈ ਕਿ ਕੰਪਿਊਟਰ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਸੰਗਰੂਰ ਦੇ ਡੀ.

ਅਜੀਤ ਡੈਸਕ 02-11-2026
ਸੰਗਰੂਰ, 1 ਨਵੰਬਰ (ਅਮਨਦੀਪ ਸਿੰਘ ਬਿੱਟਾ) – ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਅੱਜ ਨਰਦੀਪ ਸ਼ਰਮਾ, ਕੁਲਵਿੰਦਰ ਸਿੰਘ, ਨਾਇਬ ਸਿੰਘ, ਰਿਸ਼ਵ ਗੋਇਲ, ਬਲਜੀਤ ਸਿੰਘ, ਪਰਦੀਪ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਨਿਵਾਸ ਬਾਹਰ ਪ੍ਰਭਾਵਸ਼ਾਲੀ ਧਰਨਾ ਦਿੱਤਾ ਗਿਆ। ਜਿਕਰਯੋਗ ਹੈ ਕਿ ਕੰਪਿਊਟਰ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਸੰਗਰੂਰ ਦੇ ਡੀ.ਸੀ. ਦਫਤਰ ਬਾਹਰ ਧਰਨਾਂ ਦੇ ਰਹੇ ਹਨ ਪਰ ਮੰਗਾਂ ਦਾ ਕੋਈ ਹੱਲ ਨਾ ਨਿਕਲਣ ਦੇ ਰੋਸ ਵਜੋਂ ਉਨ੍ਹਾਂ ਮੁੱਖ ਮੰਤਰੀ ਨਿਵਾਸ ਬਾਹਰ ਧਰਨੇ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹੱਕੀ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆਂ ਕਰਦੀ ਆ ਰਹੀ ਹੈ। ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾ ਇਹ ਵਾਅਦਾ ਕੀਤਾ ਸੀ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇਗਾ ਜੋ ਅਜੇ ਤੱਕ ਅਧੂਰਾ ਹੈ। ਆਗੂਆਂ ਅਨੁਸਾਰ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋਂ ਦਿਵਾਲੀ ਮੌਕੇ ਐਲਾਨ ਕੀਤਾ ਸੀ ਕਿ ਕੰਪਿਊਟਰ ਅਧਿਆਪਕਾ ਤੇ ਛੇਵਾ ਪੇ ਕਮਿਸ਼ਨ ਅਤੇ ਸਿਵਲ ਸੇਵਾਵਾ ਨਿਯਮਾਂ ਨੂੰ ਲਾਗੂ ਕੀਤਾ ਜਾਵੇ ਪਰ 4 ਦੀਵਾਲੀਆ ਲੰਘਣ ਦੇ ਉਪਰੰਤ ਵੀ ਕੇਵਲ ਕਾਗਜੀ ਐਲਾਨ ਹੀ ਸਾਬਤ ਹੋ ਰਿਹਾ ਹੈ। ਪਿਛਲੀਆਂ ਸਰਕਾਰਾਂ ਸਮੇਂ ਮਿਲਦਾ ਡੀ.ਏ. ਮੌਜੂਦਾ ਸਰਕਾਰ ਦੁਆਰਾ ਫਰੀਜ ਕਰ ਦਿੱਤਾ ਗਿਆ ਹੈ ਜਿਸ ਕਾਰਨ ਅਧਿਆਪਕਾ ਵਿੱਚ ਭਾਰੀ ਰੋਸ ਹੈ। ਕੰਪਿਊਟਰ ਅਧਿਆਪਕ ਅੱਜ ਪੰਜਾਬ ਭਰ ਤੋਂ ਸੰਗਰੂਰ ਵਿਖੇ ਚੰਡੀਗੜ੍ਹ ਸੰਗਰੂਰ ਸੜਕ ਉੱਤੇ ਸਥਿਤ ਫਲਾਈ ਓਵਰ ਹੇਠਾਂ ਇਕੱਤਰ ਹੋਣੇ ਸ਼ੁਰੂ ਹੋਏ ਜਿੱਥੇ ਉਹ ਬਾਅਦ ਦੁਪਿਹਰ ਮੁੱਖ ਮੰਤਰੀ ਨਿਵਾਸ ਵੱਲ ਵਧੇ ਪਰ ਭਾਰੀ ਗਿਣਤੀ ਵਿੱਚ ਤਾਇਨਤ ਪੁਲਿਸ ਫੋਰਸ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਿਵਾਸ ਬਾਹਰ ਰੋਕ ਲਿਆ ਅਤੇ ਉਨ੍ਹਾਂ ਨੇ ਉੱਥੇ ਸੜਕ ਉੱਤੇ ਹੀ ਧਰਨਾ ਸ਼ੁਰੂ ਕਰ ਦਿੱਤਾ । ਖਬਰ ਲਿਖੇ ਜਾਣ ਤੱਕ ਕੰਪਿਊਟਰ ਅਧਿਆਪਕਾਂ ਦੀ ਪ੍ਰਸਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਕੰਪਿਊਟਰ ਅਧਿਆਪਕ ਮੁੱਖ ਮੰਤਰੀ ਨਿਵਾਸ ਬਾਹਰ ਮੋਰਚਾ ਲਾਉਣ ਲਈ ਬਜਿਦ ਸਨ ਜਦ ਕਿ ਅਧਿਕਾਰੀ ਉਨ੍ਹਾਂ ਦੀ ਮੀਟਿੰਗ ਤੈਅ ਕਰਵਾਉਣ ਲਈ ਯਤਨਸ਼ੀਲ ਸਨ।
ਪਿਛਲੀ ਖ਼ਬਰ ਪੰਜਾਬੀਆਂ ਨੇ ਹਰਾ ਪੈੱਨ ਤਾਂ ਭਗਵੰਤ ਮਾਨ ਨੂੰ ਦੇ ਦਿੱਤਾ ਪਰ ਉਹ ਪੰਜਾਬੀਆਂ ਦੇ ਹੱਕ ਵਿੱਚ ਆਪਣੀ ਸਿਆਹੀ ਦੀ ਵਰਤੋਂ ਨਾ ਕਰ... ਅਗਲੀ ਖ਼ਬਰ ਬੜੂ ਸਾਹਿਬ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕੌਮਾਂਤਰੀ ਖੇਤੀਬਾੜੀ ਸੰਮੇਲਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।