03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮੁੜ ਵਿਧਾਇਕ ਬਣਨਗੇ ਡਾ. ਮੁਹੰਮਦ ਜਮੀਲ ਉਰ ਰਹਿਮਾਨ-ਗੁਰਮੁਖ ਸਿੰਘ ਸਰਪੰਚ

ਸੰਦੌੜ, 2 ਨਵੰਬਰ (ਜਸਵੀਰ ਸਿੰਘ ਜੱਸੀ)-ਵਿਧਾਨ ਸਭਾ ਹਲਕਾ ਮਲੇਰਕੋਟਲਾ ਵਿੱਚ ਪਿਛਲੇ ਸਮੇਂ ਦੌਰਾਨ ਹੋਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਉਪਰਾਲਿਆਂ ਸਦਕਾ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਹਲਕੇ ਦੇ ਲੋਕਾਂ ਵਿੱਚ ਮੁੜ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ.

ਅਜੀਤ ਡੈਸਕ 03-11-2026
ਸੰਦੌੜ, 2 ਨਵੰਬਰ (ਜਸਵੀਰ ਸਿੰਘ ਜੱਸੀ)-ਵਿਧਾਨ ਸਭਾ ਹਲਕਾ ਮਲੇਰਕੋਟਲਾ ਵਿੱਚ ਪਿਛਲੇ ਸਮੇਂ ਦੌਰਾਨ ਹੋਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਉਪਰਾਲਿਆਂ ਸਦਕਾ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਹਲਕੇ ਦੇ ਲੋਕਾਂ ਵਿੱਚ ਮੁੜ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੂੰ ਵਿਧਾਇਕ ਬਣਾਉਣ ਦੀ ਇੱਛਾ ਦਿਖਾਈ ਦੇ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੇ ਪੀ.ਏ. ਅਤੇ ਪਿੰਡ ਖਾਨਪੁਰ ਦੇ ਸਰਪੰਚ ਗੁਰਮੁਖ ਸਿੰਘ ਨੇ ਕੀਤਾ। ਸਰਪੰਚ ਗੁਰਮੁਖ ਸਿੰਘ ਨੇ ਕਿਹਾ ਕਿ ਡਾ. ਜਮੀਲ ਉਰ ਰਹਿਮਾਨ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਹੱਲ ਕਰਵਾਉਣ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਮੁੜ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਡਾ. ਮੁਹੰਮਦ ਜਮੀਲ ਉਰ ਰਹਿਮਾਨ ਹਲਕਾ ਮਲੇਰਕੋਟਲਾ ਤੋਂ ਮੁੜ ਵਿਧਾਇਕ ਬਣਨਗੇ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਲੋਕ ਵਿਕਾਸ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਆਪਣਾ ਸਮਰਥਨ ਦੇਣਗੇ।
ਪਿਛਲੀ ਖ਼ਬਰ ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ’ਚ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ ਅਗਲੀ ਖ਼ਬਰ ਪੰਡੋਰੀ ਨੇ ਟਿਕਟ ਮਿਲਣ ਉਪਰੰਤ ਕਸਬਾ ਸ਼ੇਰਪੁਰ ਤੋਂ ਕੀਤੀ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਚੇਅਰਮੈਨ ਦੇ ਗ੍ਰਹਿ ਵਿਖੇ ਵਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।