ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੀਸਰੀ ਵਾਰ ਵੱਡੀ ਲੀਡ ਨਾਲ ਜਿੱਤਣਗੇ -ਅਲੀਪੁਰ ਖ਼ਾਲਸਾ
ਸ਼ੇਰਪੁਰ, 2 ਨਵੰਬਰ (ਦਰਸ਼ਨ ਸਿੰਘ ਖੇੜੀ)-ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਉਮੀਦਵਾਰ ਬਨਾਉਣਾ ਸਾਡੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਵਿਧਾਇਕ ਪੰਡੋਰੀ ਤੀਸਰੀ ਵਾਰ ਵੱਡੀ ਲੀਡ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਰਾਰੀ ਮਾਤ ਦੇਣਗੇ।
ਅਜੀਤ ਡੈਸਕ
03-11-2026