03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਦਿੱਤਾ ਹੋਕਾ

ਸੰਦੌੜ 2 ਨਵੰਬਰ (ਜਸਵੀਰ ਸਿੰਘ ਜੱਸੀ)-ਦੀਵਾਲ਼ੀ ਦੇ ਇਸ ਪਵਿੱਤਰ ਤਿਉਹਾਰ ਨੂੰ ਵਾਤਾਵਰਨ ਦੀ ਸ਼ੁੱਧਤਾ ਅਤੇ ਕੁਦਰਤ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਟੇਟ ਅਵਾਰਡੀ ਅਤੇ ਕੇ.

ਸਟੇਟ ਐਵਾਰਡੀ ਬਾਪੂ ਇੰਦਰਜੀਤ ਸਿੰਘ ਮੁੰਡੇ ਅਤੇ ਪ੍ਰਧਾਨ ਮਨਦੀਪ ਸਿੰਘ ਖੁਰ। ਤਸਵੀਰ - ਜਸਵੀਰ ਸਿੰਘ ਜੱਸੀ 03-11-2026
ਸੰਦੌੜ 2 ਨਵੰਬਰ (ਜਸਵੀਰ ਸਿੰਘ ਜੱਸੀ)-ਦੀਵਾਲ਼ੀ ਦੇ ਇਸ ਪਵਿੱਤਰ ਤਿਉਹਾਰ ਨੂੰ ਵਾਤਾਵਰਨ ਦੀ ਸ਼ੁੱਧਤਾ ਅਤੇ ਕੁਦਰਤ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਟੇਟ ਅਵਾਰਡੀ ਅਤੇ ਕੇ.ਐੱਸ. ਗਰੁੱਪ ਦੇ ਐਮ.ਡੀ. ਬਾਪੂ ਇੰਦਰਜੀਤ ਸਿੰਘ ਮੁੰਡੇ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਪ੍ਰਧਾਨ ਮਨਦੀਪ ਸਿੰਘ ਖੁਰਦ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਧ ਰਹੇ ਹਵਾ ਅਤੇ ਆਵਾਜ਼ ਪ੍ਰਦੂਸ਼ਣ ਕਾਰਨ ਮਨੁੱਖੀ ਸਿਹਤ ਦੇ ਨਾਲ-ਨਾਲ ਪਸ਼ੂ-ਪੰਛੀਆਂ ਅਤੇ ਕੁਦਰਤੀ ਵਾਤਾਵਰਨ ਉੱਪਰ ਵੀ ਮਾੜਾ ਪ੍ਰਭਾਵ ਪੈ ਰਿਹਾ ਹੈ। ਦੀਵਾਲੀ ਮੌਕੇ ਚਲਾਏ ਜਾਂਦੇ ਪਟਾਕਿਆਂ ਨਾਲ ਵਾਤਾਵਰਨ ਵਿੱਚ ਜ਼ਹਿਰੀਲੀਆਂ ਗੈਸਾਂ ਅਤੇ ਧੂੰਆਂ ਫੈਲਦਾ ਹੈ, ਜਿਸ ਕਾਰਨ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ, ਬਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਾਪੂ ਇੰਦਰਜੀਤ ਸਿੰਘ ਮੁੰਡੇ ਅਤੇ ਮਨਦੀਪ ਸਿੰਘ ਖੁਰਦ ਨੇ ਨੌਜਵਾਨ ਪੀੜ੍ਹੀ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਉਹ ਖੁਦ ਵੀ ਪਟਾਕਿਆਂ ਤੋਂ ਦੂਰੀ ਬਣਾਉਣ ਅਤੇ ਆਪਣੇ ਪਰਿਵਾਰਾਂ, ਦੋਸਤਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਭ ਤੋਂ ਵੱਡੀ ਸੌਗਾਤ ਹੈ।
ਪਿਛਲੀ ਖ਼ਬਰ ਕਾਨਫਰੰਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਅਗਲੀ ਖ਼ਬਰ ਮਹਾਂ ਰੈਲੀ ਵਿੱਚ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹੋਣਗੇ ਸ਼ਾਮਿਲ- ਇੰਚਾਰਜ ਸਮਿਤ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।