04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਪੰਜਾਬ ਦੀ ਸਿਆਸਤ ਵਿੱਚ ਨਵਾਂ ਇਤਿਹਾਸ ਸਿਰਜੇਗੀ- ਐਡਵੋਕੇਟ ਗੁਰਮੁੱਖ ਸਿੰਘ

ਮਹਿਲ ਕਲਾਂ, 3 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਕਾਂਗਰਸ ਪਾਰਟੀ ਦੇ ਕੌਮੀ ਨੇਤਾ ਸ਼੍ਰੀ ਰਾਹੁਲ ਗਾਂਧੀ ਦੀ ਆਗਾਮੀ ਸੰਗਰੂਰ ਰੈਲੀ ਨੂੰ ਲੈ ਕੇ ਪੰਜਾਬ ਭਰ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਦੀ ਅਹਿਮੀਅਤ ਬਾਰੇ ਗੱਲਬਾਤ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸ.

ਐਡਵੋਕੇਟ ਗੁਰਮੁੱਖ ਸਿੰਘ 04-11-2026
ਮਹਿਲ ਕਲਾਂ, 3 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਕਾਂਗਰਸ ਪਾਰਟੀ ਦੇ ਕੌਮੀ ਨੇਤਾ ਸ਼੍ਰੀ ਰਾਹੁਲ ਗਾਂਧੀ ਦੀ ਆਗਾਮੀ ਸੰਗਰੂਰ ਰੈਲੀ ਨੂੰ ਲੈ ਕੇ ਪੰਜਾਬ ਭਰ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਦੀ ਅਹਿਮੀਅਤ ਬਾਰੇ ਗੱਲਬਾਤ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸ.ਸੀ. ਡਿਪਾਰਟਮੈਂਟ ਦੇ ਨੇਤਾ ਐਡਵੋਕੇਟ ਗੁਰਮੁੱਖ ਸਿੰਘ ਨੇ ਕਿਹਾ ਕਿ ਇਹ ਰੈਲੀ ਮੌਜੂਦਾ ਸਿਆਸੀ ਹਾਲਾਤਾਂ ਵਿਚ ਇਕ ਵੱਡਾ ਅਤੇ ਫੈਸਲਾਕੁੰਨ ਬਦਲਾਅ ਲੈ ਕੇ ਆਵੇਗੀ। ਐਡਵੋਕੇਟ ਗੁਰਮੁੱਖ ਸਿੰਘ ਨੇ ਕਿਹਾ ਕਿ ਸ਼੍ਰੀ ਰਾਹੁਲ ਗਾਂਧੀ ਹਮੇਸ਼ਾ ਦਲਿਤਾਂ, ਮਜ਼ਦੂਰਾਂ, ਕਿਸਾਨਾਂ ਅਤੇ ਸੰਵਿਧਾਨ ਦੀ ਰਾਖੀ ਲਈ ਬਿਨਾਂ ਕਿਸੇ ਡਰ ਤੋਂ ਆਵਾਜ਼ ਬੁਲੰਦ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਅੱਜ ਜਦੋਂ ਗਰੀਬ ਅਤੇ ਪੱਛੜੇ ਵਰਗਾਂ ਦੇ ਹੱਕਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ, ਤਾਂ ਰਾਹੁਲ ਗਾਂਧੀ ਦੀ ਦੂਰਅੰਦੇਸ਼ੀ ਸੋਚ ਹੀ ਸਮਾਜ ਦੇ ਹਰ ਵਰਗ ਲਈ ਸਭ ਤੋਂ ਵੱਡੀ ਉਮੀਦ ਹੈ। ਉਨ੍ਹਾਂ ਹਲਕਾ ਮਹਿਲ ਕਲਾਂ ਦੇ ਸਮੂਹ ਕਾਂਗਰਸੀ ਵਰਕਰਾਂ, ਅਹੁਦੇਦਾਰਾਂ ਅਤੇ ਖਾਸ ਕਰ ਕੇ ਐਸ.ਸੀ. ਭਾਈਚਾਰੇ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ। ਐਡਵੋਕੇਟ ਗੁਰਮੁੱਖ ਸਿੰਘ ਨੇ ਦਾਅਵਾ ਕੀਤਾ ਕਿ ਹਲਕਾ ਮਹਿਲ ਕਲਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਦਾ ਇਕ ਵਿਸ਼ਾਲ ਕਾਫਲਾ ਸੰਗਰੂਰ ਰੈਲੀ ਵਿਚ ਪਹੁੰਚੇਗਾ ਅਤੇ ਸ਼੍ਰੀ ਰਾਹੁਲ ਗਾਂਧੀ ਦੇ ਹੱਥ ਮਜ਼ਬੂਤ ਕਰੇਗਾ। ਅੰਤ ਵਿਚ ਉਨ੍ਹਾਂ ਕਿਹਾ ਕਿ ਸੰਗਰੂਰ ਦੀ ਇਹ ਰੈਲੀ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਇਕ ਵੱਡੀ ਗਰਜ ਸਾਬਤ ਹੋਵੇਗੀ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤ ਵਾਪਸੀ ਦਾ ਮੁੱਢ ਬੰਨ੍ਹੇਗੀ।
ਪਿਛਲੀ ਖ਼ਬਰ ਰਾਜੇਸ਼ ਖੀਪਲਾ ਬਣੇ ਚੇਅਰਮੈਨ ਅਗਲੀ ਖ਼ਬਰ ਅੱਜ ਕਾਂਗਰਸ ਦੀ ਹੋ ਰਹੀ ਇਨਸਾਫ਼ ਰੈਲੀ ਤੇ ਸਮਾਜ ਚਿੰਤਕ ਮੈਡਮ ਸੇਖੋਂ ਨੇ ਚੁੱਕੇ ਸਵਾਲ ਕਾਂਗਰਸ ਦੇ ਪੰਜ ਸਾਲਾਂ ਦੇ ਰਾਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।