04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੇਵਾ ਮੁਕਤੀ ਉੱਤੇ ਦਿੱਤੀ ਵਿਦਾਇਗੀ

ਧੂਰੀ, 3 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 26 ਸਾਲਾਂ ਦੀ ਲੰਮੀ ਅਤੇ ਸ਼ਾਨਦਾਰ ਸੇਵਾ ਨਿਭਾਉਣ ਤੋਂ ਬਾਅਦ ਵ੍ਹੀ. ਡੀ.

ਅਜੀਤ ਡੈਸਕ 04-11-2026
ਧੂਰੀ, 3 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 26 ਸਾਲਾਂ ਦੀ ਲੰਮੀ ਅਤੇ ਸ਼ਾਨਦਾਰ ਸੇਵਾ ਨਿਭਾਉਣ ਤੋਂ ਬਾਅਦ ਵ੍ਹੀ.ਡੀ.ਓ ਜਗਜੀਤ ਸਿੰਘ ਮੀਮਸਾ ਆਪਣੀ ਨੌਕਰੀ ਤੋਂ ਸੇਵਾ ਮੁਕਤ ਮੌਕੇ ਸੰਖੇਪ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੁੱਜੇ ਸਨੇਹੀਆਂ ਅਤੇ ਸਾਥੀਆਂ ਵੱਲੋਂ ਜਗਜੀਤ ਸਿੰਘ ਦੇ ਸੁਚੱਜੇ ਕੰਮਕਾਜ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਆਖਿਆ ਕਿ ਜਗਜੀਤ ਸਿੰਘ ਨੇ ਆਪਣੀ ਸਰਵਿਸ ਦੇ ਸੁਚੱਜੇ ਦੌਰਾਨ ਧੂਰੀ ਹਲਕੇ ਦੇ 50 ਤੋਂ ਵਧੇਰੇ ਪਿੰਡਾਂ ਵਿੱਚ ਲਗਨ ਨਾਲ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਪਿੰਡਾਂ ਦੀਆਂ ਗਲੀਆਂ-ਨਾਲੀਆਂ, ਛੱਪੜਾਂ ਦੀ ਸੁਧਾਰਾਈ ਅਤੇ ਹੋਰ ਪੇਂਡੂ ਵਿਕਾਸ ਕਾਰਜਾਂ ਵਿੱਚ ਆਪਣੀ ਪੂਰੀ ਜਾਨ ਲਾਈ। ਇਸ ਮਾਣਮੱਤੇ ਵਿਦਾਇਗੀ ਸਮਾਰੋਹ ਵਿੱਚ ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ ਕਾਂਝਲਾ ਓਚੇਚੇ ਤੌਰ ‘ਤੇ ਸ਼ਾਮਿਲ ਹੋਏ।
ਪਿਛਲੀ ਖ਼ਬਰ ਵਿਧਾਇਕਾ ਭਰਾਜ ਨੇ ਖ਼ਰੀਦ ਕੇਂਦਰਾਂ ਦਾ ਦੌਰਾ ਕਰ ਕੇ ਝੋਨੇ ਦੀ ਹੋ ਰਹੀ ਖਰੀਦ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ- ਸਮਿਤ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।