ਮੁਫ਼ਤ ਸਿਹਤ ਜਾਂਚ ਕੈਂਪ ਸ਼ੁਰੂ
ਭਵਾਨੀਗੜ੍ਹ, 3 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਸਥਾਨਕ ਰਹਿਬਰ ਚੈਰੀਟੇਬਲ ਹਸਪਤਾਲ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਕਿਫ਼ਾਇਤੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 1 ਤੋਂ 7 ਨਵੰਬਰ ਤੱਕ ਲਗਾਏ ਜਾ ਰਹੇ ਮੁਫ਼ਤ ਸਿਹਤ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦੇ ਪਹਿਲੇ ਦਿਨ ਹੀ ਇਲਾਕੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਲਗਭਗ 100 ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਇਆ ਗਿਆ।
ਅਜੀਤ ਡੈਸਕ
04-11-2026