06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਆਗੂ । ਕ੍ਰਾਂਤੀਕਾਰੀ ਯੂਨੀਅਨ ਨੇ ਸੰਘਰਸ਼ ਵਿੱਢਣ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 5 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਸੰਗਰੂਰ ਦੀ ਹੋਈ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਨਮੋਲ ਦੀ ਪ੍ਰਧਾਨਗੀ ਹੇਠ ਸੁਨਾਮ ਵਿਖੇ ਹੋਈ। ਜਿਸ ਵਿਚ ਦਸੰਬਰ ਮਹੀਨੇ ਦੇ ਦੂਜੇ ਹਫਤੇ ਦੇ ਦਰਮਿਆਨ ਏ.

ਅਜੀਤ ਡੈਸਕ 06-11-2026
ਸੁਨਾਮ ਊਧਮ ਸਿੰਘ ਵਾਲਾ, 5 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਸੰਗਰੂਰ ਦੀ ਹੋਈ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਨਮੋਲ ਦੀ ਪ੍ਰਧਾਨਗੀ ਹੇਠ ਸੁਨਾਮ ਵਿਖੇ ਹੋਈ। ਜਿਸ ਵਿਚ ਦਸੰਬਰ ਮਹੀਨੇ ਦੇ ਦੂਜੇ ਹਫਤੇ ਦੇ ਦਰਮਿਆਨ ਏ.ਡੀ.ਸੀ.(ਵਿਕਾਸ) ਸੰਗਰੂਰ ਦੇ ਦਫ਼ਤਰ ਅੱਗੇ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਲਈ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾਈ ਆਗੂ ਬਲਜੀਤ ਨਮੋਲ, ਜ਼ਿਲ੍ਹਾ ਸਕੱਤਰ ਜਗਦੀਪ ਸਿੰਘ ਨੇ ਕਿਹਾ ਕਿ ਏ.ਡੀ.ਸੀ. (ਵਿਕਾਸ) ਦੇ ਦਫ਼ਤਰ ਅੱਗੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੱਚੇ ਘਰਾਂ ਦੀ ਗ੍ਰਾਂਟਾਂ ਤੋਂ ਵਾਂਝੇ ਰਹਿੰਦੇ ਲੋੜਵੰਦਾਂ ਨੂੰ ਗ੍ਰਾਂਟਾਂ ਜਾਰੀ ਕਰਵਾਉਣ, ਮਗਨਰੇਗਾ ਦਾ ਕੰਮਕਾਰ ਚਲਵਾਉਣ, ਪੰਜ-ਪੰਜ ਮਰਲੇ ਦੇ ਪਲਾਟ ਜਾਰੀ ਕਰਵਾਉਣ ਅਤੇ ਲਾਲ ਲਕੀਰ ਅੰਦਰ ਰਹਿੰਦੇ ਮਿਹਨਤਕਸ਼ਾਂ ਨੂੰ ਮਾਲਕੀ ਹੱਕ ਦਿਵਾਉਣ ਆਦਿ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਮੀਟਿੰਗ ’ਚ ਸੂਬਾ ਪ੍ਰਧਾਨ ਸੰਜੀਵ ਮਿੰਟੂ ਨੇ ਵੱਖ-ਵੱਖ ਜ਼ਿਲ੍ਹਿਆਂ/ਇਲਾਕਿਆਂ ’ਚ ਚੱਲ ਰਹੇ ਕੰਮਕਾਰ ਦੀ ਸਮੀਖਿਆ ਕੀਤੀ । ਧਰਨੇ ਦੀ ਤਿਆਰੀ ਲਈ ਹੇਠਾਂ ਇਲਾਕਾ ਕਮੇਟੀਆਂ ਦੀਆਂ ਮੀਟਿੰਗਾਂ ਕਰਨ ਉਪਰੰਤ ਪਿੰਡਾਂ ’ਚ ਮੀਟਿੰਗਾਂ/ ਰੈਲੀਆਂ ਦਾ ਸਿਲਸਿਲਾ ਚਲਾਇਆ ਜਾਵੇਗਾ।
ਪਿਛਲੀ ਖ਼ਬਰ ਕਾਂਗਰਸ ਸਿੱਖਾਂ ਦੇ ਜ਼ਖਮਾਂ ਉੱਤੇ ਲੂਣ ਛਿੜਕਣ ਦੀ ਆਦੀ ਹੋ ਚੁੱਕੀ ਹੈ – ਸੁਖਵੀਰ ਪੂਨੀਆ ਅਗਲੀ ਖ਼ਬਰ ਸ਼ੇਰੋਂ ਦੇ ਨੌਜਵਾਨ ਕਿਰਤੀ ਕਿਸਾਨ ਯੂਨੀਅਨ ’ਚ ਸ਼ਾਮਿਲ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।