06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕਾਂਗਰਸ ਸਿੱਖਾਂ ਦੇ ਜ਼ਖਮਾਂ ਉੱਤੇ ਲੂਣ ਛਿੜਕਣ ਦੀ ਆਦੀ ਹੋ ਚੁੱਕੀ ਹੈ – ਸੁਖਵੀਰ ਪੂਨੀਆ

ਸੰਗਰੂਰ, 5 ਨਵੰਬਰ (ਸੁਖਵਿੰਦਰ ਸਿੰਘ ਫੁੱਲ)–ਸ਼੍ਰੋਮਣੀ ਅਕਾਲੀ ਦਲ (ਬ) ਦੇ ਬੁਲਾਰੇ ਸੁਖਵੀਰ ਸਿੰਘ ਪੂਨੀਆ ਐਡਵੋਕਟ ਨੇ ਕਿਹਾ ਹੈ ਕਿ ਸੰਗਰੂਰ ਲਾਗੇ ਫੱਗੂਵਾਲਾ ਵਿਖੇ ਕਾਂਗਰਸ ਵਲੋਂ ਕੀਤੀ ਰੈਲੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਪਾਰਟੀ ਸਿੱਖ ਵਿਰੋਧੀ ਹੈ ਅਤੇ ਸਿੱਖਾਂ ਦੇ ਜ਼ਖਮਾਂ ਉੱਤੇ ਲੂਣ ਛਿੜਕਣ ਦੀ ਆਦੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਦੀ ਜ਼ਿੰਮੇਵਾਰ ਕਾਂਗਰਸ ਨੂੰ ਰੈਲੀ ਲਈ ਇਹ ਮਹੀਨਾ ਛੱਡ ਦੇਣਾ ਚਾਹੀਦਾ ਸੀ।

ਅਜੀਤ ਡੈਸਕ 06-11-2026
ਸੰਗਰੂਰ, 5 ਨਵੰਬਰ (ਸੁਖਵਿੰਦਰ ਸਿੰਘ ਫੁੱਲ)–ਸ਼੍ਰੋਮਣੀ ਅਕਾਲੀ ਦਲ (ਬ) ਦੇ ਬੁਲਾਰੇ ਸੁਖਵੀਰ ਸਿੰਘ ਪੂਨੀਆ ਐਡਵੋਕਟ ਨੇ ਕਿਹਾ ਹੈ ਕਿ ਸੰਗਰੂਰ ਲਾਗੇ ਫੱਗੂਵਾਲਾ ਵਿਖੇ ਕਾਂਗਰਸ ਵਲੋਂ ਕੀਤੀ ਰੈਲੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਪਾਰਟੀ ਸਿੱਖ ਵਿਰੋਧੀ ਹੈ ਅਤੇ ਸਿੱਖਾਂ ਦੇ ਜ਼ਖਮਾਂ ਉੱਤੇ ਲੂਣ ਛਿੜਕਣ ਦੀ ਆਦੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਦੀ ਜ਼ਿੰਮੇਵਾਰ ਕਾਂਗਰਸ ਨੂੰ ਰੈਲੀ ਲਈ ਇਹ ਮਹੀਨਾ ਛੱਡ ਦੇਣਾ ਚਾਹੀਦਾ ਸੀ। ਹੁਣ ਲੋਕਾਂ ਵਿਚ ਇਸ ਪਾਰਟੀ ਦੇ ਆਗੂਆਂ ਪ੍ਰਤੀ ਨਫਰਤ ਹੋਰ ਵਧ ਗਈ ਹੈ ਜਿਸ ਦਾ ਨਤੀਜਾ 2027 ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਸਪੱਸ਼ਟ ਹੋ ਜਾਵੇਗਾ। ਸ੍ਰੀ ਪੂਨੀਆ ਨੇ ਕਿਹਾ ਕਿ ਜਿਹੜੀ ਪਾਰਟੀ ਲੰਬਾ ਸਮਾਂ ਦੇਸ਼ ਉੱਤੇ ਰਾਜ ਕਰ ਕੇ ਲੋਕਾਂ ਦਾ ਕੁਝ ਨਹੀਂ ਸੰਵਾਰ ਸਕੀ ਉਹ ਹੁਣ ਅਜਿਹੀਆਂ ਰੈਲੀਆਂ ਰਾਹੀਂ ਅੱਗੇ ਆਉਣਾ ਚਾਹੁੰਦੀ ਹੈ ਪਰ ਲੋਕਾਂ ਨੇ ਵੀ ਇਸ ਪਾਰਟੀ ਨੂੰ ਮੂੰਹ ਨਾ ਲਾਉਣ ਦਾ ਮਨ ਬਣਾ ਲਿਆ ਹੈ। ਇੱਕ ਪ੍ਰਸ਼ਨ ਦੇ ਉੱਤਰ ਵਿਚ ਸ੍ਰੀ ਪੂਨੀਆ ਨੇ ਕਿਹਾ ਕਿ ਇਸ ਸਮੇਂ ਪੰਜਾਬ ਨੂੰ ਸਹੀ ਦਿਸ਼ਾ ਅਤੇ ਦਸ਼ਾ ਦਿਖਾਉਣ ਵਾਲਾ ਅਸਲ ਆਗੂ ਸੁਖਬੀਰ ਸਿੰਘ ਬਾਦਲ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ. ਬਾਦਲ ਦੀ ਅਗਵਾਈ ਹੇਠ ਸਰਕਾਰ ਬਣੇਗੀ।
ਪਿਛਲੀ ਖ਼ਬਰ ਪੂਨੀਆ ਨੂੰ ਜ਼ਿਲ੍ਹਾ ਬਾਰ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਆਗੂ । ਕ੍ਰਾਂਤੀਕਾਰੀ ਯੂਨੀਅਨ ਨੇ ਸੰਘਰਸ਼ ਵਿੱਢਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।