07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਰਾਸ਼ਟਰੀ ਏਕਤਾ ਦਿਵਸ ਮੌਕੇ ‘ਰਨ ਫਾਰ ਯੂਨਿਟੀ’ ਕਰਵਾਈ

ਲੌਂਗੋਵਾਲ, 6 ਨਵੰਬਰ (ਵਿਨੋਦ, ਖੰਨਾ) - ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ’ਤੇ ਪੀ. ਐੱਮ.

ਅਜੀਤ ਡੈਸਕ 07-11-2026
ਲੌਂਗੋਵਾਲ, 6 ਨਵੰਬਰ (ਵਿਨੋਦ, ਖੰਨਾ) - ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ’ਤੇ ਪੀ.ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਵਿਦਿਆਰਥੀਆਂ ਵੱਲੋਂ ‘ਰਨ ਫਾਰ ਯੂਨਿਟੀ’ (ਏਕਤਾ ਦੀ ਦੌੜ) ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਦੌੜ ਦਾ ਉਦੇਸ਼ ਵਿਦਿਆਰਥੀਆਂ ਵਿੱਚ ਰਾਸ਼ਟਰੀ ਏਕਤਾ, ਆਪਸੀ ਭਾਈਚਾਰੇ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਖੇਮਚੰਦ, ਉਪ-ਪ੍ਰਿੰਸੀਪਲ ਸ੍ਰੀ ਮੁਨੀਸ਼ ਭਨੋਟ, ਸਮਾਜਿਕ ਵਿਗਿਆਨ ਅਧਿਆਪਕ ਸ੍ਰੀ ਵਿਨੀਤ ਸ਼ਰਮਾ ਅਤੇ ਭੂਗੋਲ ਅਧਿਆਪਕ ਸ੍ਰੀ ਸੁਨੀਲ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ ਅਤੇ ਦੇਸ਼ ਦੀ ਅਖੰਡਤਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਹਰਨੂਰ ਕੌਰ ਨੇ ਰਾਸ਼ਟਰੀ ਪੱਧਰ ’ਤੇ ਮਾਪਿਆਂ ਅਤੇ ਸਕੂਲ ਦਾ ਨਾਮ ਕੀਤਾ ਰੌਸ਼ਨ ਅਗਲੀ ਖ਼ਬਰ ਪ੍ਰੀਖਿਆ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।