07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਵਿਧਾਇਕਾਂ ਨੂੰ ਗੱਫੇ, ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਧੱਕੇ : ਪ੍ਰੋ. ਅਮਨਜੀਤ ਖਨੌਰੀ

ਖਨੌਰੀ, 6 ਨਵੰਬਰ (ਬਲਵਿੰਦਰ ਸਿੰਘ ਥਿੰਦ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ. ਏ.)

ਅਜੀਤ ਡੈਸਕ 07-11-2026
ਖਨੌਰੀ, 6 ਨਵੰਬਰ (ਬਲਵਿੰਦਰ ਸਿੰਘ ਥਿੰਦ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਜਾਰੀ ਕਰਨ ਵਿੱਚ ਕੀਤੀ ਜਾ ਰਹੀ ਦੇਰੀ ਦਰਮਿਆਨ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੂੰ ਮਿਲਣ ਵਾਲੀਆਂ ਤਨਖ਼ਾਹਾਂ, ਭੱਤਿਆਂ ਅਤੇ ਪੈਨਸ਼ਨਾਂ ਸਬੰਧੀ ਆਰ.ਟੀ.ਆਈ. ਰਾਹੀਂ ਪ੍ਰਾਪਤ ਜਾਣਕਾਰੀ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਪੰਜਾਬ ਰਾਜ ਸੂਚਨਾ ਅਧਿਕਾਰ ਫਰੰਟ ਦੇ ਜ਼ਿਲ੍ਹਾ ਸੰਗਰੂਰ ਅਤੇ ਪਟਿਆਲਾ ਦੇ ਪ੍ਰਧਾਨ ਪ੍ਰੋ. ਅਮਨਜੀਤ ਸਿੰਘ ਖਨੌਰੀ ਨੇ ਇਨ੍ਹਾਂ ਸਹੂਲਤਾਂ ਦਾ ਹਵਾਲਾ ਦਿੰਦਿਆਂ ਸਰਕਾਰ ਦੀਆਂ ਤਰਜੀਹਾਂ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰੀ ਮੁਲਾਜ਼ਮ ਆਪਣੇ ਡੀ.ਏ. ਦੇ ਬਕਾਏ ਅਤੇ ਹੋਰ ਜਾਇਜ਼ ਮੰਗਾਂ ਲਈ ਧਰਨੇ-ਮੁਜ਼ਾਹਰੇ ਕਰਨ ਲਈ ਮਜਬੂਰ ਹਨ, ਜਦਕਿ ਦੂਜੇ ਪਾਸੇ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਦੀਆਂ ਸਹੂਲਤਾਂ ਲਈ ਸਰਕਾਰੀ ਪ੍ਰਬੰਧ ਮੌਜੂਦ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਆਪਣੇ ਨੁਮਾਇੰਦਿਆਂ ਦੇ ਭੱਤਿਆਂ ਅਤੇ ਪੈਨਸ਼ਨਾਂ ਦਾ ਪ੍ਰਬੰਧ ਕਰ ਸਕਦੀ ਹੈ ਤਾਂ ਮੁਲਾਜ਼ਮਾਂ ਦੇ ਬਣਦੇ ਹੱਕ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ? ਪ੍ਰੋ. ਅਮਨਜੀਤ ਸਿੰਘ ਖਨੌਰੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦਾ ਰੁਕਿਆ ਮਹਿੰਗਾਈ ਭੱਤਾ ਅਤੇ ਬਕਾਏ ਤੁਰੰਤ ਜਾਰੀ ਕੀਤੇ ਜਾਣ, ਪੁਰਾਣੀ ਪੈਨਸ਼ਨ ਸਮੇਤ ਲੰਬਿਤ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਖਾਲੀ ਅਸਾਮੀਆਂ ਭਰੀਆਂ ਜਾਣ।
ਪਿਛਲੀ ਖ਼ਬਰ ਹਰਜੋਤ ਕੌਰ ਸਨਮਾਨਿਤ ਅਗਲੀ ਖ਼ਬਰ ਐੱਨ.ਐੱਸ.ਐੱਸ. ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।