08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਭਾਕਿਯੂ (ਏਕਤਾ ਉਗਰਾਹਾਂ) ਬਲਾਕ ਮਹਿਲ ਕਲਾਂ ਦੇ ਰਾਮ ਸਿੰਘ ਸੰਘੇੜਾ ਪ੍ਰਧਾਨ ਅਤੇ ਕੁਲਜੀਤ ਸਿੰਘ ਵਜੀਦਕੇ ਜਨਰਲ ਸਕੱਤਰ ਚੁਣੇ

ਮਹਿਲ ਕਲਾਂ, 7 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਕਮੇਟੀ ਮਹਿਲ ਕਲਾਂ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਹੇਠ ਪਿੰਡ ਵਜੀਦਕੇ ਕਲਾਂ ਵਿਖੇ ਹੋਈ। ਇਸ ਮੀਟਿੰਗ ਦੌਰਾਨ ਬਲਾਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿਚ ਰਾਮ ਸਿੰਘ ਸੰਘੇੜਾ ਨੂੰ ਪ੍ਰਧਾਨ ਅਤੇ ਕੁਲਜੀਤ ਸਿੰਘ ਵਜੀਦਕੇ ਨੂੰ ਜਨਰਲ ਸਕੱਤਰ ਚੁਣਿਆ ਗਿਆ।

ਭਾਕਿਯੂ (ਏਕਤਾ ਉਗਰਾਹਾਂ) ਬਲਾਕ ਮਹਿਲ ਕਲਾਂ ਦੇ ਰਾਮ ਸਿੰਘ ਸੰਘੇੜਾ ਪ੍ਰਧਾਨ ਅਤੇ ਕੁਲਜੀਤ ਸਿੰਘ ਵਜੀਦਕੇ ਜਨਰਲ ਸਕੱਤਰ ਚੁਣੇ 08-11-2026
ਮਹਿਲ ਕਲਾਂ, 7 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਕਮੇਟੀ ਮਹਿਲ ਕਲਾਂ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਹੇਠ ਪਿੰਡ ਵਜੀਦਕੇ ਕਲਾਂ ਵਿਖੇ ਹੋਈ। ਇਸ ਮੀਟਿੰਗ ਦੌਰਾਨ ਬਲਾਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿਚ ਰਾਮ ਸਿੰਘ ਸੰਘੇੜਾ ਨੂੰ ਪ੍ਰਧਾਨ ਅਤੇ ਕੁਲਜੀਤ ਸਿੰਘ ਵਜੀਦਕੇ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਮੌਕੇ ਜ਼ਿਲ੍ਹਾ ਆਗੂ ਕਮਲਜੀਤ ਕੌਰ ਨੇ ਸਮੂਹ ਆਗੂਆਂ ਨੂੰ ਜਥੇਬੰਦੀ ਦੇ ਵਿਧਾਨ ਬਾਰੇ ਜਾਣਕਾਰੀ ਦਿੰਦਿਆਂ ਇਸ ਦੀ ਇੰਨ-ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ। ਸੀਨੀਅਰ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਨੇ ਫ਼ੰਡਾਂ ਦੀ ਸੁਚੱਜੀ ਵਰਤੋਂ ਅਤੇ ਸਾਂਭ-ਸੰਭਾਲ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਸਰਬਸੰਮਤੀ ਨਾਲ ਹੋਈ ਇਸ ਚੋਣ ਦੌਰਾਨ ਨਿਸ਼ਾਨ ਸਿੰਘ ਗੁੰਮਟੀ ਨੂੰ ਸੀਨੀਅਰ ਮੀਤ ਪ੍ਰਧਾਨ, ਨਿਰਭੈ ਸਿੰਘ ਭੱਦਲਵੱਢ ਨੂੰ ਮੀਤ ਪ੍ਰਧਾਨ, ਦਲਬਾਰ ਸਿੰਘ ਨੂੰ ਸਹਾਇਕ ਸਕੱਤਰ ਅਤੇ ਜੱਜ ਸਿੰਘ ਗਹਿਲ ਨੂੰ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਜੱਜ ਸਿੰਘ ਗਹਿਲ, ਜਗਦੇਵ ਸਿੰਘ ਦੀਵਾਨਾ, ਸਤਨਾਮ ਸਿੰਘ ਦੀਵਾਨਾ, ਪ੍ਰੀਤਮ ਸਿੰਘ ਵਜੀਦਕੇ ਕਲਾਂ ਅਤੇ ਕੁਲਵੰਤ ਸਿੰਘ ਸੱਦੋਵਾਲ ਨੂੰ ਬਤੌਰ ਕਮੇਟੀ ਮੈਂਬਰ ਸ਼ਾਮਿਲ ਕੀਤਾ ਗਿਆ। ਔਰਤਾਂ ਦੇ ਵਿੰਗ ਦੀ ਚੋਣ ਵਿਚ ਕੁਲਵਿੰਦਰ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਸੁਖਵਿੰਦਰ ਕੌਰ ਨੂੰ ਮੀਤ ਪ੍ਰਧਾਨ, ਪਰਮਜੀਤ ਕੌਰ ਹਮੀਦੀ ਨੂੰ ਪ੍ਰਚਾਰ ਸਕੱਤਰ, ਕੁਲਦੀਪ ਕੌਰ ਦੀਵਾਨਾ ਨੂੰ ਸਕੱਤਰ ਅਤੇ ਹਰਜਿੰਦਰ ਕੌਰ ਦੀਵਾਨਾ ਨੂੰ ਮੈਂਬਰ ਚੁਣਿਆ ਗਿਆ। ਬੁੱਕਣ ਸਿੰਘ ਸੱਦੋਵਾਲ, ਚਮਕੌਰ ਸਿੰਘ ਨੈਣੇਵਾਲ ਅਤੇ ਕਮਲਜੀਤ ਕੌਰ ਨੂੰ ਡੈਲੀਗੇਟ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਨਵੇਂ ਚੁਣੇ ਗਏ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਗਮਾ ਜੇਤੂ ਸੋਨੀ ਕੌਰ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।