08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਵੱਖ-ਵੱਖ ਥਾਂਈ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਦੀਵਾਲੀ

ਮਹਿਲ ਕਲਾਂ, 7 ਨਵੰਬਰ (ਤਰਸੇਮ ਸਿੰਘ ਗਹਿਲ)-ਡਾਕ ਵਿਭਾਗ ਵਲੋਂ ਨਰਿੰਦਰ ਸਿੰਘ ਸੁਪਰਡੈਂਟ ਡਾਕਘਰ ਸੰਗਰੂਰ ਡਵੀਜ਼ਨ ਦੀ ਰਹਿਨੁਮਾਈ ਹੇਠ ਡਾਕ ਚੌਪਾਲ ਦਾ ਆਯੋਜਨ ਚਰਨਜੀਤ ਸਿੰਘ ਇੰਸਪੈਕਟਰ ਡਾਕਘਰ ਬਰਨਾਲਾ ਵਲੋਂ ਮਾਰਕੀਟ ਕਮੇਟੀ ਮਹਿਲ ਕਲਾਂ ਵਿਖੇ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਡਾਕ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ, ਬੱਚਤ ਯੋਜਨਾਵਾਂ ਅਤੇ ਡਿਜੀਟਲ ਸੇਵਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਅਤੇ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕ ਕਰਨਾ ਸੀ।

ਡਾਕ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਅਤੇ ਬੱਚਤ ਯੋਜਨਾਵਾਂ ਤੋਂ ਕੀਤਾ ਗਿਆ ਜਾਗਰੂਕ 08-11-2026
ਮਹਿਲ ਕਲਾਂ, 7 ਨਵੰਬਰ (ਤਰਸੇਮ ਸਿੰਘ ਗਹਿਲ)-ਡਾਕ ਵਿਭਾਗ ਵਲੋਂ ਨਰਿੰਦਰ ਸਿੰਘ ਸੁਪਰਡੈਂਟ ਡਾਕਘਰ ਸੰਗਰੂਰ ਡਵੀਜ਼ਨ ਦੀ ਰਹਿਨੁਮਾਈ ਹੇਠ ਡਾਕ ਚੌਪਾਲ ਦਾ ਆਯੋਜਨ ਚਰਨਜੀਤ ਸਿੰਘ ਇੰਸਪੈਕਟਰ ਡਾਕਘਰ ਬਰਨਾਲਾ ਵਲੋਂ ਮਾਰਕੀਟ ਕਮੇਟੀ ਮਹਿਲ ਕਲਾਂ ਵਿਖੇ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਡਾਕ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ, ਬੱਚਤ ਯੋਜਨਾਵਾਂ ਅਤੇ ਡਿਜੀਟਲ ਸੇਵਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਅਤੇ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕ ਕਰਨਾ ਸੀ। ਇਸ ਮੌਕੇ ਡਾਕ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਲੋਕਾਂ ਨੂੰ ਡਾਕ ਵਿਭਾਗ ਦੀਆਂ ਵੱਖ-ਵੱਖ ਬੱਚਤ ਯੋਜਨਾਵਾਂ, ਸੁਕੰਨਿਆ ਸਮ੍ਰਿੱਧੀ ਯੋਜਨਾ, ਡਾਕ ਜੀਵਨ ਬੀਮਾ, ਗ੍ਰਾਮੀਣ ਡਾਕ ਜੀਵਨ ਬੀਮਾ, ਇੰਡੀਆ ਪੋਸਟ ਪੇਮੈਂਟਸ ਬੈਂਕ ਅਤੇ ਹੋਰ ਲੋਕ ਭਲਾਈ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੌਰਾਨ ਲੋਕਾਂ ਨੂੰ ਆਪਣੀ ਬੱਚਤ ਨੂੰ ਸੁਰੱਖਿਅਤ ਢੰਗ ਨਾਲ ਨਿਵੇਸ਼ ਕਰਨ ਅਤੇ ਡਿਜੀਟਲ ਬੈਂਕਿੰਗ ਸੇਵਾਵਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਲੋਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਸਵਾਲਾਂ ਦਾ ਮੌਕੇ ’ਤੇ ਹੱਲ ਕਰਨ ਦਾ ਯਤਨ ਵੀ ਕੀਤਾ ਗਿਆ। ਇਸ ਮੌਕੇ ਵਿਜੇ ਕੁਮਾਰ ਪੋਸਟ ਮਾਸਟਰ ਬਰਨਾਲਾ, ਲਾਲ ਸਿੰਘ ਪੋਸਟ ਮਾਸਟਰ ਮਹਿਲ ਕਲਾਂ ਅਤੇ ਡਾਕ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ। ਡਾਕ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਡਾਕ ਚੌਪਾਲ ਪ੍ਰੋਗਰਾਮਾਂ ਦਾ ਮੁੱਖ ਮਕਸਦ ਲੋਕਾਂ ਤੱਕ ਡਾਕ ਵਿਭਾਗ ਦੀਆਂ ਸੇਵਾਵਾਂ ਪਹੁੰਚਾਉਣਾ ਅਤੇ ਆਮ ਜਨਤਾ ਨੂੰ ਵਿੱਤੀ ਸਾਖਰਤਾ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾਕ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਉਠਾ ਕੇ ਆਪਣੇ ਅਤੇ ਆਪਣੇ ਪਰਿਵਾਰ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ।
ਪਿਛਲੀ ਖ਼ਬਰ ਦੀਵਾਲੀ ਦਾ ਤਿਉਹਾਰ ਆਪਸੀ ਮਿਲਵਰਤਨ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ-ਵਿਧਾਇਕ ਉੱਗੋਕੇ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਲੱਕੀ ਡਰਾਅ ਤਹਿਤ 1 ਲੱਖ ਦੇ ਇਨਾਮਾਂ ਲਈ 25 ਕਿਸਾਨਾਂ ਦੀ ਚੋਣ ਪਹਿਲਾ ਇਨਾਮ ਪਿੰਡ ਝਲੂਰ ਦੇ ਕਿਸਾਨ ਸੁਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।