08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦੀਵਾਲੀ ਮੌਕੇ ਯੋਗ ਦਿਵਸ ਮਨਾਇਆ

ਸੰਗਰੂਰ, 7 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਭਾਰਤੀ ਯੋਗ ਸੰਸਥਾਨ, ਸੰਗਰੂਰ ਵੱਲੋਂ ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਮੌਕੇ ’ਤੇ ਮੰਦਰ ਸ੍ਰੀ ਮਾਂ ਕਾਲੀ ਦੇ ਸ਼ਕਤੀ ਭਵਨ ਵਿਖੇ ਸਵੇਰੇ ਯੋਗ ਦੀ ਸਾਂਝੀ ਕਲਾਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ।

ਅਜੀਤ ਡੈਸਕ 08-11-2026
ਸੰਗਰੂਰ, 7 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਭਾਰਤੀ ਯੋਗ ਸੰਸਥਾਨ, ਸੰਗਰੂਰ ਵੱਲੋਂ ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਮੌਕੇ ’ਤੇ ਮੰਦਰ ਸ੍ਰੀ ਮਾਂ ਕਾਲੀ ਦੇ ਸ਼ਕਤੀ ਭਵਨ ਵਿਖੇ ਸਵੇਰੇ ਯੋਗ ਦੀ ਸਾਂਝੀ ਕਲਾਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਯੋਗ ਸਾਧਕਾਂ ਨੇ ਭਾਗ ਲਿਆ। ਇਸ ਮੌਕੇ ’ਤੇ ਮੋਦਨ ਸਿੰਘ, ਜ਼ਿਲ੍ਹਾ ਸਰਪ੍ਰਸਤ, ਭਾਰਤੀ ਯੋਗ ਸੰਸਥਾਨ ਸੰਗਰੂਰ ਨੇ ਸਾਧਕਾਂ ਨੂੰ ਸੰਬੋਧਨ ਕਰਦਿਆਂ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਿਯਮਿਤ ਯੋਗ ਅਭਿਆਸ, ਸੰਤੁਲਿਤ ਜੀਵਨ ਸ਼ੈਲੀ ਅਤੇ ਸਕਾਰਾਤਮਕ ਸੋਚ ਅਪਣਾ ਕੇ ਕਈ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ ਅਤੇ ਸਿਹਤਮੰਦ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਉਨ੍ਹਾਂ ਸਾਰਿਆਂ ਨੂੰ ਯੋਗ ਪ੍ਰਤੀ ਜਾਗਰੂਕ ਹੋਣ ਅਤੇ ਆਪਣੀ ਸਿਹਤ ਪ੍ਰਤੀ ਜ਼ਿੰਮੇਵਾਰ ਬਣਨ ਦਾ ਸੰਦੇਸ਼ ਦਿੱਤਾ। ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜ ਕੁਮਾਰ ਜਿੰਦਲ ਅਤੇ ਜ਼ਿਲ੍ਹਾ ਉਪ ਪ੍ਰਧਾਨ ਸ੍ਰੀ ਰਵਿੰਦਰ ਨਾਥ ਨੇ ਦੀਵਾਲੀ ਅਤੇ ਯੋਗ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸ੍ਰੀ ਰਮੇਸ਼ ਕੁਮਾਰ ਜੀ, ਜ਼ਿਲ੍ਹਾ ਮੰਤਰੀ, ਭਾਰਤੀ ਯੋਗ ਸੰਸਥਾਨ ਸੰਗਰੂਰ ਨੇ ਸਮਾਗਮ ਵਿੱਚ ਪ ਹੁੰਚੇ ਸਾਰੇ ਸਾਧਕਾਂ ਅਤੇ ਯੋਗ ਪ੍ਰੇਮੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਢੀਂਡਸਾ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਚਟਾਨ ਵਾਂਗ ਖੜ੍ਹੇ ਹਨ–ਰਿਪੁ ਢਿੱਲੋਂ ਅਗਲੀ ਖ਼ਬਰ ਭਾਈ ਗੁਰਦਾਸ ਕਾਲਜ ਵਿਚ ਨਵੇਂ ਵਿਦਿਆਰਥੀਆਂ ਲਈ ‘ਆਗਮਨ’ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।