11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪਰਾਲੀ ਸਾੜਨ ਦੀ ਜਾਂਚ ਕਰਨ ਆਏ ਨੋਡਲ ਅਫ਼ਸਰਾਂ ਦਾ ਬੀਕੇਯੂ ਸਿੱਧੂਪੁਰ ਵੱਲੋਂ ਘਿਰਾਓ, ਪੁਲਿਸ ਮੌਕੇ ’ਤੇ ਪੁੱਜੀ

ਦਿੜ੍ਹਬਾ ਮੰਡੀ, 10 ਨਵੰਬਰ (ਜਸਵੀਰ ਸਿੰਘ ਔਜਲਾ)-ਨੇੜਲੇ ਪਿੰਡ ਛਾਹੜ ਦੇ ਖੇਤਾਂ ਵਿੱਚ ਪਰਾਲੀ ਸਾੜਨ ਦੀ ਘਟਨਾ ਦੀ ਜਾਂਚ ਕਰਨ ਪਹੁੰਚੇ ਪ੍ਰਸ਼ਾਸਨਿਕ ਨੋਡਲ ਅਫ਼ਸਰਾਂ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਅਤੇ ਕਿਸਾਨਾਂ ਦੇ ਤਿੱਖੇ ਰੋਸ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਵੱਲੋਂ ਅਫ਼ਸਰਾਂ ਦਾ ਘੇਰਾਓ ਕੀਤੇ ਜਾਣ ਕਾਰਨ ਸਥਿਤੀ ਤਣਾਅਪੂਰਨ ਹੋ ਗਈ, ਜਿਸ ਦੀ ਸੂਚਨਾ ਮਿਲਦਿਆਂ ਹੀ ਛਾਜਲੀ ਪੁਲਿਸ ਇੰਸਪੈਕਟਰ ਕਮਲਦੀਪ ਸਿੰਘ ਦੀ ਅਗਵਾਈ ਹੇਠ ਮੌਕੇ ’ਤੇ ਪਹੁੰਚ ਗਈ।

ਪਰਾਲੀ ਸਾੜਨ ਦੇ ਸਬੰਧ ਆਏ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਬੀਕੇਯੂ ਸਿੱਧੂਪੁਰ ਦੇ ਆਗੂ ਤੇ ਪੁਲਿਸ ਪਾਰਟੀ। ਤਸਵੀਰ- ਔਜਲਾ 11-11-2026
ਦਿੜ੍ਹਬਾ ਮੰਡੀ, 10 ਨਵੰਬਰ (ਜਸਵੀਰ ਸਿੰਘ ਔਜਲਾ)-ਨੇੜਲੇ ਪਿੰਡ ਛਾਹੜ ਦੇ ਖੇਤਾਂ ਵਿੱਚ ਪਰਾਲੀ ਸਾੜਨ ਦੀ ਘਟਨਾ ਦੀ ਜਾਂਚ ਕਰਨ ਪਹੁੰਚੇ ਪ੍ਰਸ਼ਾਸਨਿਕ ਨੋਡਲ ਅਫ਼ਸਰਾਂ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਅਤੇ ਕਿਸਾਨਾਂ ਦੇ ਤਿੱਖੇ ਰੋਸ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਵੱਲੋਂ ਅਫ਼ਸਰਾਂ ਦਾ ਘੇਰਾਓ ਕੀਤੇ ਜਾਣ ਕਾਰਨ ਸਥਿਤੀ ਤਣਾਅਪੂਰਨ ਹੋ ਗਈ, ਜਿਸ ਦੀ ਸੂਚਨਾ ਮਿਲਦਿਆਂ ਹੀ ਛਾਜਲੀ ਪੁਲਿਸ ਇੰਸਪੈਕਟਰ ਕਮਲਦੀਪ ਸਿੰਘ ਦੀ ਅਗਵਾਈ ਹੇਠ ਮੌਕੇ ’ਤੇ ਪਹੁੰਚ ਗਈ। ਜਾਣਕਾਰੀ ਅਨੁਸਾਰ ਨੋਡਲ ਅਫ਼ਸਰ ਸਿਮਰਨਜੀਤ ਸਿੰਘ ਅਤੇ ਗਗਨਦੀਪ ਸਿੰਘ ਸੈਟੇਲਾਈਟ ਲੋਕੇਸ਼ਨ ਜਾਂ ਸ਼ਿਕਾਇਤਾਂ ਦੇ ਆਧਾਰ ’ਤੇ ਖੇਤਾਂ ਵਿੱਚ ਪਰਾਲੀ ਸਾੜਨ ਦੀ ਘਟਨਾ ਦੀ ਰਿਪੋਰਟਿੰਗ ਅਤੇ ਜਾਂਚ ਕਰਨ ਪਹੁੰਚੇ ਸਨ। ਇਸ ਦੀ ਜਾਣਕਾਰੀ ਮਿਲਦਿਆਂ ਹੀ ਬੀਕੇਯੂ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਛਾਹੜ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਗਏ ਅਤੇ ਅਫ਼ਸਰਾਂ ਦਾ ਘੇਰਾਓ ਕਰ ਲਿਆ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪਰਾਲੀ ਦੀ ਸੰਭਾਲ ਅਤੇ ਨਿਪਟਾਰੇ ਦਾ ਸਥਾਈ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨਾਂ ਵਿਰੁੱਧ ਰੈੱਡ ਐਂਟਰੀਆਂ ਦਰਜ ਕਰਨ ਅਤੇ ਜੁਰਮਾਨੇ ਲਗਾਉਣ ਦੀਆਂ ਕਾਰਵਾਈਆਂ ਦਾ ਵਿਰੋਧ ਜਾਰੀ ਰਹੇਗਾ। ਮੌਕੇ ’ਤੇ ਪੁੱਜੇ ਛਾਜਲੀ ਥਾਣਾ ਮੁਖੀ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਸਥਿਤੀ ਨੂੰ ਸ਼ਾਂਤ ਕੀਤਾ।
ਪਿਛਲੀ ਖ਼ਬਰ ਲਾਈਫ ਗਾਰਡ ਨਰਸਿੰਗ ਕਾਲਜ ਭਿੰਡਰਾਂ, ਸੰਗਰੂਰ ਵਿਖੇ ਦੀਵਾਲੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਮਨਾਇਆ ਅਗਲੀ ਖ਼ਬਰ ਇਕ ਬਾਂਹ ਨਾਲ ਗੋਲਾ ਸੁੱਟ ਕੇ ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੇ ਪੈਰਾ ਖਿਡਾਰੀ ਮੁਹੰਮਦ ਯਾਸਰ ਦਾ ਐੱਸ.ਐੱਸ.ਪੀ. ਖੱਖ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।