ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਖੁਰਦ ਵਲੋਂ ਬੂਟੇ ਵੰਡ ਕੇ ਹਰੀ ਦੀਵਾਲੀ ਮਨਾਈ
ਅਹਿਮਦਗੜ੍ਹ, 10 ਨਵੰਬਰ (ਰਣਧੀਰ ਸਿੰਘ ਮਹੋਲੀ) - ਗੁਰਮਤਿ ਸੇਵਾ ਸੁਸਾਇਟੀ ਹੈੱਡ ਆਫਿਸ ਨਿਰਮਲ ਆਸ਼ਰਮ ਜੰਡਾਲੀ ਖੁਰਦ ਵੱਲੋਂ ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੰਡ ਕੇ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ। ਗਿਆਨੀ ਗਗਨਦੀਪ ਸਿੰਘ ਨਿਰਮਲੇ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਪ੍ਰਦੂਸ਼ਣ ਇੱਕ ਗੰਭੀਰ ਸਮੱਸਿਆ ਬਣ ਚੁੱਕੀ ਹੈ ਅਤੇ ਜੇਕਰ ਅਸੀਂ ਇਸ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ ਤੇ ਸੁੱਚਾ ਮਾਹੌਲ ਪ੍ਰਾਪਤ ਕਰਨਾ ਮੁਸ਼ਕਲ ਹੋ ਜਾਵੇਗਾ।
ਅਜੀਤ ਡੈਸਕ
11-11-2026