11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਖੇਡਾਂ ਬੱਚਿਆਂ ਦੀ ਸ਼ਖ਼ਸੀਅਤ ਨਿਖਾਰਨ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ-ਐੱਸ.ਐੱਸ.ਪੀ. ਰਵਜੋਤ ਕੌਰ ਗਰੇਵਾਲ

ਲਹਿਰਾਗਾਗਾ, 10 ਨਵੰਬਰ (ਅਸ਼ੋਕ ਗਰਗ)- ਸਥਾਨਕ ਸੀਬਾ ਸਕੂਲ ਲਹਿਰਾਗਾਗਾ ਵਿਖੇ ਕਰਵਾਏ ਗਏ ਸਾਲਾਨਾ ਖੇਡ ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਐੱਸ. ਐੱਸ.

ਡਾਕਟਰ ਰਵਜੋਤ ਕੌਰ ਗਰੇਵਾਲ ਐੱਸ.ਐੱਸ.ਪੀ. ਸੰਗਰੂਰ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰ ਅਸ਼ੋਕ ਗਰਗ 11-11-2026
ਲਹਿਰਾਗਾਗਾ, 10 ਨਵੰਬਰ (ਅਸ਼ੋਕ ਗਰਗ)- ਸਥਾਨਕ ਸੀਬਾ ਸਕੂਲ ਲਹਿਰਾਗਾਗਾ ਵਿਖੇ ਕਰਵਾਏ ਗਏ ਸਾਲਾਨਾ ਖੇਡ ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਕੇਵਲ ਕਲਾਸ ਰੂਮ ਤੱਕ ਹੀ ਸੀਮਤ ਨਹੀਂ ਹੁੰਦੀ, ਸਗੋਂ ਰੋਜ਼ਾਨਾ ਜ਼ਿੰਦਗੀ ਦੀਆਂ ਵੱਖ-ਵੱਖ ਗਤੀਵਿਧੀਆਂ ਰਾਹੀਂ ਵੀ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਖੇਡਾਂ ਸਮੇਤ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਦੀ ਸ਼ਖ਼ਸੀਅਤ ਦੇ ਕਈ ਪੱਖ ਨਿਖਰ ਕੇ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਮੁਕਾਬਲੇ ਦੀ ਭਾਵਨਾ ਹੋਣੀ ਜ਼ਰੂਰੀ ਹੈ, ਕਿਉਂਕਿ ਮੁਕਾਬਲੇ ਰਾਹੀਂ ਹੀ ਨਿਪੁੰਨਤਾ ਹਾਸਲ ਹੁੰਦੀ ਹੈ, ਪਰ ਇਸ ਦੇ ਨਾਲ ਅਨੁਸ਼ਾਸਨ ਅਤੇ ਟੀਮ ਭਾਵਨਾ ਵੀ ਬਹੁਤ ਮਹੱਤਵਪੂਰਨ ਹਨ। ਖੇਡ ਮੇਲੇ ਬੱਚਿਆਂ ਨੂੰ ਮਨੋਰੰਜਨ ਦੇ ਨਾਲ-ਨਾਲ ਜ਼ਿੰਦਗੀ ਦੇ ਅਜਿਹੇ ਯਾਦਗਾਰੀ ਪਲ ਵੀ ਦਿੰਦੇ ਹਨ, ਜੋ ਹਮੇਸ਼ਾ ਉਨ੍ਹਾਂ ਦੇ ਚੇਤਿਆਂ ਵਿੱਚ ਵੱਸੇ ਰਹਿੰਦੇ ਹਨ।ਇਸ ਮੌਕੇ ਉਨ੍ਹਾਂ ਨੇ ਸੀਬਾ ਸਕੂਲ ਦੇ ਰਾਸ਼ਟਰੀ ਅਤੇ ਸਟੇਟ ਪੱਧਰ ‘ਤੇ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੇ ਨਾਲ-ਨਾਲ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਸਕੂਲ ਵੱਲੋਂ ਖਿਡਾਰੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਨੂੰ ਵੀ ਜਾਂਦਾ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਪੀ. ਦਵਿੰਦਰ ਅਤਰੀ ਅਤੇ ਡੀ.ਐੱਸ.ਪੀ. ਪਲਵਿੰਦਰ ਸਿੰਘ ਵੀ ਮੌਜੂਦ ਸਨ। ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਡਾ. ਰਵਜੋਤ ਕੌਰ ਗਰੇਵਾਲ ਦਾ ਸਵਾਗਤ ਕਰਦਿਆਂ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮਾਪਿਆਂ ਲਈ ਇੱਕ ਰੋਜ਼ਾ ਜਾਗਰੂਕਤਾ ਅਤੇ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਅਮਨਦੀਪ ਕੌਰ ਖੰਗੂੜਾ ਵੱਲੋਂ ਦੀਵਾਲੀ ਮੌਕੇ ਬੇਟੀ ਸਾਨੀਆ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।