11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੀ ਕਿਸਾਨੀ ਨੂੰ ਬਦਨਾਮ ਕਰਨ ਦੀ ਬਜਾਏ ਕਿਸਾਨਾਂ ਦੀ ਬਾਂਹ ਫੜੇ- ਡਾ. ਮਿੰਕੂ ਜਵੰਧਾ

ਸੰਗਰੂਰ, 10 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਭਾਜਪਾ ਆਗੂਆਂ ’ਤੇ ਪੰਜਾਬ ਦੀ ਕਿਸਾਨੀ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਵਧਣ ’ਤੇ ਹਰ ਵਾਰ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣਾ ਭਾਜਪਾ ਦੀ ਸਿਆਸੀ ਸੋਚ ਨੂੰ ਦਰਸਾਉਂਦਾ ਹੈ।

ਡਾ.ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ। 11-11-2026
ਸੰਗਰੂਰ, 10 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਭਾਜਪਾ ਆਗੂਆਂ ’ਤੇ ਪੰਜਾਬ ਦੀ ਕਿਸਾਨੀ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਵਧਣ ’ਤੇ ਹਰ ਵਾਰ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣਾ ਭਾਜਪਾ ਦੀ ਸਿਆਸੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦਾ ਅੰਨਦਾਤਾ ਹਨ ਅਤੇ ਉਨ੍ਹਾਂ ਦੀ ਮਿਹਨਤ ਤੇ ਕੁਰਬਾਨੀ ਨੂੰ ਕਿਸੇ ਵੀ ਤਰ੍ਹਾਂ ਸਿਆਸੀ ਬਿਆਨਬਾਜ਼ੀ ਦਾ ਮੁੱਦਾ ਨਹੀਂ ਬਣਾਇਆ ਜਾਣਾ ਚਾਹੀਦਾ। ਡਾ. ਮਿੰਕੂ ਜਵੰਧਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਆਗੂ ਪੰਜਾਬ ਵਿੱਚ ਪਰਾਲੀ ਸਾੜਨ ਨੂੰ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਖ ਕਾਰਨ ਦੱਸ ਕੇ ਕਿਸਾਨਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਦੇ ਹਨ, ਜਦਕਿ ਕੇਂਦਰ ਸਰਕਾਰ ਦੀਆਂ ਆਪਣੀਆਂ ਏਜੰਸੀਆਂ ਦੀਆਂ ਰਿਪੋਰਟਾਂ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਭਗ 95 ਫ਼ੀਸਦੀ ਕਮੀ ਦੀ ਪੁਸ਼ਟੀ ਕਰ ਚੁੱਕੀਆਂ ਹਨ। ਅਜਿਹੇ ਵਿੱਚ ਭਾਜਪਾ ਆਗੂਆਂ ਨੂੰ ਤੱਥਾਂ ਦੇ ਆਧਾਰ ’ਤੇ ਗੱਲ ਕਰਨੀ ਚਾਹੀਦੀ ਹੈ, ਨਾ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਡਾ. ਜਵੰਧਾ ਨੇ ਕਿਹਾ ਕਿ ਦਿੱਲੀ ਸਮੇਤ ਉੱਤਰੀ ਭਾਰਤ ਦੇ ਪ੍ਰਦੂਸ਼ਣ ਪਿੱਛੇ ਕਈ ਕਾਰਨ ਹਨ, ਜਿਨ੍ਹਾਂ ਵਿੱਚ ਵਾਹਨਾਂ ਦਾ ਧੂੰਆਂ, ਉਦਯੋਗਿਕ ਪ੍ਰਦੂਸ਼ਣ, ਨਿਰਮਾਣ ਕਾਰਜਾਂ ਤੋਂ ਉੱਡਦੀ ਧੂੜ ਅਤੇ ਹੋਰ ਸਥਾਨਕ ਕਾਰਨ ਸ਼ਾਮਿਲ ਹਨ। ਕੇਂਦਰ ਸਰਕਾਰ ਨੂੰ ਇਨ੍ਹਾਂ ਸਾਰੇ ਕਾਰਨਾਂ ’ਤੇ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਭਾਜਪਾ ਨੂੰ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ ਅਤੇ ਪਰਾਲੀ ਪ੍ਰਬੰਧਨ ਲਈ ਠੋਸ ਨੀਤੀ ਬਣਾਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ ਦੇ ਮੁਹਤਬਰ ਵਿਅਕਤੀ ਭਾਜਪਾ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਧੂਰੀ ਵਿੱਚ ਝੋਨੇ ਦੀ ਖ਼ਰੀਦ ਦੇ ਕੋਟੇ ਤੋਂ ਆੜ੍ਹਤੀਏ ਅਸੰਤੁਸ਼ਟ-ਸੋਨੀ ਮੰਡੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।