12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਲੋਕ ਬਦਲਾਅ ਚਾਹੁੰਦੇ ਹਨ, ਖੋਖਲੇ ਵਾਅਦੇ ਨਹੀਂ-ਹਾਰਦਿਕ ਨੈਨ

ਖਨੌਰੀ, 11 ਨਵੰਬਰ (ਬਲਵਿੰਦਰ ਸਿੰਘ ਥਿੰਦ)- ਹਲਕਾ ਲਹਿਰਾਗਾਗਾ ’ਚ ਲੋਕਾਂ ਦਾ ਰਵਾਇਤੀ ਸਿਆਸੀ ਪਾਰਟੀਆਂ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ ਅਤੇ ਉਹ ਅਜਿਹੀ ਸਮਰਪਿਤ ਲੀਡਰਸ਼ਿਪ ਦੀ ਭਾਲ ਵਿੱਚ ਹਨ, ਜੋ ਚੋਣਾਂ ਤੱਕ ਸੀਮਤ ਰਹਿਣ ਦੀ ਬਜਾਏ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੋਵੇ। ਲੋਕ ਹੁਣ ਖੋਖਲੇ ਵਾਅਦਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਅਤੇ ਸਮੱਸਿਆਵਾਂ ਦੇ ਹੱਲ ਨੂੰ ਤਰਜੀਹ ਦੇ ਰਹੇ ਹਨ।

ਅਜੀਤ ਡੈਸਕ 12-11-2026
ਖਨੌਰੀ, 11 ਨਵੰਬਰ (ਬਲਵਿੰਦਰ ਸਿੰਘ ਥਿੰਦ)- ਹਲਕਾ ਲਹਿਰਾਗਾਗਾ ’ਚ ਲੋਕਾਂ ਦਾ ਰਵਾਇਤੀ ਸਿਆਸੀ ਪਾਰਟੀਆਂ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ ਅਤੇ ਉਹ ਅਜਿਹੀ ਸਮਰਪਿਤ ਲੀਡਰਸ਼ਿਪ ਦੀ ਭਾਲ ਵਿੱਚ ਹਨ, ਜੋ ਚੋਣਾਂ ਤੱਕ ਸੀਮਤ ਰਹਿਣ ਦੀ ਬਜਾਏ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੋਵੇ। ਲੋਕ ਹੁਣ ਖੋਖਲੇ ਵਾਅਦਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਅਤੇ ਸਮੱਸਿਆਵਾਂ ਦੇ ਹੱਲ ਨੂੰ ਤਰਜੀਹ ਦੇ ਰਹੇ ਹਨ। ਇਹ ਪ੍ਰਗਟਾਵਾ ਹਾਰਦਿਕ ਨੈਨ ਨੇ ਨੇੜਲੇ ਪਿੰਡ ਗੁਲਾੜੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਆਪਣੇ ਦਾਦਾ ਮਾਸਟਰ ਕਲੀ ਰਾਮ ਦੀ ਯਾਦ ਵਿੱਚ ਫਾਊਂਡੇਸ਼ਨ ਸਥਾਪਤ ਕਰਨ ਵਾਲੇ ਹਾਰਦਿਕ ਨੈਨ ਪਿਛਲੇ ਕੁਝ ਮਹੀਨਿਆਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਰਹੇ ਹਨ। ਇਸ ਦੌਰਾਨ ਉਹ ਬਜ਼ੁਰਗਾਂ, ਨੌਜਵਾਨਾਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਇਲਾਕੇ ਦੀਆਂ ਬੁਨਿਆਦੀ ਲੋੜਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਘਾਟ, ਬੁਨਿਆਦੀ ਸਹੂਲਤਾਂ ਦੀਆਂ ਕਮੀਆਂ, ਬੇਰੁਜ਼ਗਾਰੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਵਰਗੇ ਕਈ ਗੰਭੀਰ ਮਸਲੇ ਹਨ। ਇਨ੍ਹਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੱਕ ਲੋਕਾਂ ਦੀ ਆਵਾਜ਼ ਪਹੁੰਚਾਉਣਾ ਅਤੇ ਲਗਾਤਾਰ ਯਤਨ ਕਰਨਾ ਜ਼ਰੂਰੀ ਹੈ। ਹਾਰਦਿਕ ਨੈਨ ਨੇ ਕਿਹਾ ਕਿ ਮਾਸਟਰ ਕਲੀ ਰਾਮ ਫਾਊਂਡੇਸ਼ਨ ਦਾ ਮੁੱਖ ਉਦੇਸ਼ ਲੋਕ ਸੇਵਾ, ਲੋੜਵੰਦਾਂ ਦੀ ਮਦਦ, ਨੌਜਵਾਨਾਂ ਨੂੰ ਰੁਜ਼ਗਾਰਮੁਖੀ ਸਿਖਲਾਈ ਦੇਣਾ ਅਤੇ ਬੇਰੁਜ਼ਗਾਰੀ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਹੈ। ਫਾਊਂਡੇਸ਼ਨ ਰਾਹੀਂ ਸਿੱਖਿਆ ਅਤੇ ਪਿੰਡਾਂ ਦੇ ਵਿਕਾਸ ਨਾਲ ਜੁੜੇ ਕਾਰਜਾਂ ਨੂੰ ਵੀ ਪਹਿਲ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਕਿਸਾਨ ਯੂਨੀਅਨ ਦੀ ਹੋਈ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਜੱਗੀ ਚੌਂਦਾ ਅਕਾਲੀ ਦਲ ( ਵਾਰਿਸ ਪੰਜਾਬ ) ਦੇ ਮਲੇਰਕੋਟਲਾ ਜ਼ਿਲ੍ਹੇ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।