12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

‘ ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸੂਬੇ ਦੇ ਹੱਕਾਂ ਅਤੇ ਅਸਲ ਮੁੱਦਿਆਂ ਦੀ ਆਵਾਜ਼ ਬਣੇਗੀ- ਕਮਲ ਧਾਲੀਵਾਲ

ਅਹਿਮਦਗੜ੍ਹ, 11 ਨਵੰਬਰ (ਰਣਧੀਰ ਸਿੰਘ ਮਹੋਲੀ) – ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਇਨਸਾਫ਼ ਰੈਲੀ ਦੌਰਾਨ ਦਿੱਤੇ ਸੰਦੇਸ਼ ਨੂੰ ਅੱਗੇ ਵਧਾਉਂਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਪੰਜਾਬ ਨੂੰ ਨਵੀਂ ਦਿਸ਼ਾ ਦੇਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਮੁਹਿੰਮ ਦੇ ਆਗਾਜ਼ ਮੌਕੇ ਸ਼ਮੂਲੀਅਤ ਕਰਦਿਆਂ ਕੀਤਾ।

ਅਜੀਤ ਡੈਸਕ 12-11-2026
ਅਹਿਮਦਗੜ੍ਹ, 11 ਨਵੰਬਰ (ਰਣਧੀਰ ਸਿੰਘ ਮਹੋਲੀ) – ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਇਨਸਾਫ਼ ਰੈਲੀ ਦੌਰਾਨ ਦਿੱਤੇ ਸੰਦੇਸ਼ ਨੂੰ ਅੱਗੇ ਵਧਾਉਂਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਪੰਜਾਬ ਨੂੰ ਨਵੀਂ ਦਿਸ਼ਾ ਦੇਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਮੁਹਿੰਮ ਦੇ ਆਗਾਜ਼ ਮੌਕੇ ਸ਼ਮੂਲੀਅਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ, ਨਸ਼ਿਆਂ ਅਤੇ ਕਿਸਾਨੀ ਤੇ ਨੌਜਵਾਨੀ ਨਾਲ ਜੁੜੇ ਗੰਭੀਰ ਮੁੱਦਿਆਂ ਨੂੰ ਲੈ ਕੇ ਲੋਕਾਂ ਦੀ ਆਵਾਜ਼ ਬੁਲੰਦ ਕਰਨੀ ਜ਼ਰੂਰੀ ਹੈ। ਇਸ ਮੁਹਿੰਮ ਤਹਿਤ ਅਪਰਾਧ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਉਜਾਗਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਾਈਕਲ ਯਾਤਰਾਵਾਂ, ਜਨਤਕ ਮੀਟਿੰਗਾਂ ਅਤੇ ਵਿਸ਼ੇਸ਼ ਬੈਠਕਾਂ ਰਾਹੀਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਪਾਰੀਆਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਔਰਤਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਉਠਾਈ ਜਾਵੇਗੀ। ਕਮਲ ਧਾਲੀਵਾਲ ਨੇ ਕਿਹਾ ਕਿ ‘ਪੰਜਾਬ ਮੰਗਦਾ ਇਨਸਾਫ਼’ ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਸੁਰੱਖਿਆ ਅਤੇ ਉੱਜਵਲ ਭਵਿੱਖ ਲਈ ਕਾਂਗਰਸ ਦਾ ਸੰਕਲਪ ਹੈ।
ਪਿਛਲੀ ਖ਼ਬਰ 5 ਖਿਡਾਰੀਆਂ ਦਾ ਵਿਧਾਇਕ ਪੋ੍ : ਗੱਜਣਮਾਜਰਾ ਵਲੋਂ ਸਨਮਾਨ ਅਗਲੀ ਖ਼ਬਰ ਦਿੜ੍ਹਬਾ ਸੀਟ ਕਾਂਗਰਸ, ਅਕਾਲੀ ਦਲ ਬਾਦਲ ਤੇ ਹੋਰਨਾਂ ਲਈ ਬਣ ਸਕਦੀ ਹੈ ਵੱਡੀ ਚੁਣੌਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।