ਗੁਰਿਆਈ ਪੁਰਬ ਮਨਾਇਆ
ਭਵਾਨੀਗੜ੍ਹ, 11 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਆਲੋਅਰਖ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਿਸ਼ਾਹੀ ਨੌਵੀਂ ਅਤੇ ਯਾਦਗਾਰ ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਗੁਰਦਿੱਤ ਸਿੰਘ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਅਜੀਤ ਡੈਸਕ
12-11-2026