11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਾਬੰਦੀਸ਼ੁਦਾ ਦਵਾਈਆਂ ਦੀ ਗੁਆਂਢੀ ਰਾਜਾਂ ਤੋਂ ਪੰਜਾਬ ’ਚ ਐਂਟਰੀ ਬੰਦ ਕਰਨ ਦੀ ਮੰਗ

ਸੰਗਰੂਰ, 11 ਨਵੰਬਰ (ਧੀਰਜ ਪਸ਼ੌਰੀਆ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਇੱਕ ਵਫਦ ਜਿਸ ਦੀ ਅਗਵਾਈ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸੈਕਟਰੀ ਜੀ. ਐਸ.

ਅਜੀਤ ਡੈਸਕ 12-11-2026
ਸੰਗਰੂਰ, 11 ਨਵੰਬਰ (ਧੀਰਜ ਪਸ਼ੌਰੀਆ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਇੱਕ ਵਫਦ ਜਿਸ ਦੀ ਅਗਵਾਈ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸੈਕਟਰੀ ਜੀ.ਐਸ. ਚਾਵਲਾ ਕਰ ਰਹੇ ਸਨ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਉਹ ਦਵਾਈਆਂ ਜਿਨ੍ਹਾਂ ਉੱਤੇ ਪੰਜਾਬ ਸਰਕਾਰ ਨੇ ਪਾਬੰਦੀ ਲਗਾਈ ਹੋਈ ਹੈ ਉਨ੍ਹਾਂ ਦੀ ਗੁਆਂਢੀ ਰਾਜਾਂ ਤੋਂ ਪੰਜਾਬ ਵਿੱਚ ਐਂਟਰੀ ਬੰਦ ਕੀਤੀ ਜਾਵੇ। ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਹੋਈ ਮੁਲਾਕਾਤ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪੀ.ਆਰ.ਓ. ਸ੍ਰੀ ਰਾਜੀਵ ਜੈਨ ਨੇ ਦੱਸਿਆ ਕੇ ਇਸ ਬੈਠਕ ਦੌਰਾਨ ਸੋਧਾਂ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਨਵੀਂ ਡਰੱਗ ਪਾਲਸੀ ਬਾਰੇ ਵੀ ਚਰਚਾ ਕੀਤੀ ਗਈ, ਜਿਸ ਬਾਰੇ ਸਿਹਤ ਮੰਤਰੀ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਨਵੀਂ ਡਰੱਗ ਪਾਲਸੀ ਨੂੰ ਜਲਦ ਹੀ ਜਾਰੀ ਕਰ ਦਿੱਤਾ ਜਾਵੇਗਾ। ਕੈਮਿਸਟ ਐਸੋਸੀਏਸ਼ਨ ਦੇ ਵਫਦ ਨੇ ਮੰਗ ਕੀਤੀ ਕਿ ਜੇਕਰ ਵਿਭਾਗ ਵਲੋਂ ਕੀਤੀ ਜਾਂਦੀ ਚੈਕਿੰਗ ਦੌਰਾਨ ਕੋਈ ਖਾਮੀ ਪਾਈ ਜਾਂਦੀ ਹੈ ਤਾਂ ਡਰੱਗ ਐਂਡ ਕੋਸਮੈਟਿਕ ਐਕਟ ਅਧੀਨ ਹੀ ਕਾਰਵਾਈ ਕੀਤੀ ਜਾਵੇ ਨਾ ਕਿ ਦੁਕਾਨ ਨੂੰ ਸੀਲ ਕਰ ਦਿੱਤਾ ਜਾਵੇ, ਇਸ ਵਰਤਾਰੇ ਨੂੰ ਰੋਕਿਆ ਜਾਵੇ। ਚੈਕਿੰਗ ਦੌਰਾਨ ਪੁਲਿਸ ਨੂੰ ਨਾਲ ਨਾ ਲਿਜਾਇਆ ਜਾਵੇ ਸਿਰਫ ਡਰੱਗ ਵਿਭਾਗ ਵੱਲੋਂ ਹੀ ਚੈਕਿੰਗ ਕੀਤੀ ਜਾਵੇ। ਸਿਹਤ ਮੰਤਰੀ ਨਾਲ ਹੋਈ ਇਸ ਬੈਠਕ ਵਿੱਚ ਸਿਹਤ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ, ਜੁਆਇੰਟ ਕਮਿਸ਼ਨਰ ਡਰੱਗ ਵਿਭਾਗ ਸੰਜੀਵ ਗਰਗ, ਸਹਾਇਕ ਜੁਆਇੰਟ ਕਮਿਸ਼ਨਰ ਗੁਰਵਿੰਦਰ ਸਿੰਘ, ਸਹਾਇਕ ਜੁਆਇੰਟ ਕਮਿਸ਼ਨਰ ਅਮਿਤ ਦੁੱਗਲ ਤੋਂ ਇਲਾਵਾ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਫਾਈਨੈਂਸ ਸੈਕਟਰੀ ਅਮਰਦੀਪ ਸਿੰਘ, ਪੀ.ਆਰ.ਓ. ਰਜੀਵ ਜੈਨ ਵੀ ਮੌਜੂਦ ਸਨ।
ਪਿਛਲੀ ਖ਼ਬਰ ਨੈਸ਼ਨਲ ਹਾਈਵੇ-54 ’ਤੇ ਸੋਹਲ ਪੁਲ ਦੀਆਂ ਅੱਧੀਆਂ ਲਾਈਟਾਂ ਬੰਦ, ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਐਸ . ਐਚ . ਓ . ਨਰਿੰਦਰ ਸਿੰਘ ਨੂੰ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।