13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਰਮ ਲਹਿਲ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ

ਸੰਗਰੂਰ, 12 ਨਵੰਬਰ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਨੌਜਵਾਨ ਆਗੂ, ਕੌਮਾਂਤਰੀ ਖਿਡਾਰੀ ਤੇ ਯੁਵਾ ਮੋਰਚਾ ਦੇ ਸੂਬਾ ਸਕੱਤਰ ਕਰਮ ਲਹਿਲ ਨੂੰ ਜ਼ਿਲ੍ਹਾ ਬਰਨਾਲਾ ਯੁਵਾ ਮੋਰਚੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਲਹਿਲ ਦੀ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ’ਚ ਖ਼ੁਸ਼ੀ ਲਹਿਰ ਹੈ।

ਕਰਮ ਲਹਿਲ 13-11-2026
ਸੰਗਰੂਰ, 12 ਨਵੰਬਰ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਨੌਜਵਾਨ ਆਗੂ, ਕੌਮਾਂਤਰੀ ਖਿਡਾਰੀ ਤੇ ਯੁਵਾ ਮੋਰਚਾ ਦੇ ਸੂਬਾ ਸਕੱਤਰ ਕਰਮ ਲਹਿਲ ਨੂੰ ਜ਼ਿਲ੍ਹਾ ਬਰਨਾਲਾ ਯੁਵਾ ਮੋਰਚੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਲਹਿਲ ਦੀ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ’ਚ ਖ਼ੁਸ਼ੀ ਲਹਿਰ ਹੈ। ਆਪਣੀ ਇਸ ਨਿਯੁਕਤੀ ’ਤੇ ਗੱਲਬਾਤ ਕਰਦਿਆਂ ਕਰਮ ਲਹਿਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮ੍ਰਿਤ ਸ਼ਾਹ, ਕੌਮੀ ਪ੍ਰਧਾਨ ਨੀਤਿਨ ਨਵੀਨ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੰਗਠਨ ਮਹਾਮੰਤਰੀ ਸ੍ਰੀ ਨਿਵਾਸੁਲੂ ਸਣੇ ਸਮੁੱਚੀ ਭਾਜਪਾ ਹਾਈਕਮਾਨ ਦਾ ਧੰਨਵਾਦ ਕੀਤਾ ਗਿਆ। ਲਹਿਲ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਤੇ ਸਖ਼ਤ ਮਿਹਨਤ ਨਾਲ ਭਾਜਪਾ ਦੀਆਂ ਨੀਤੀਆਂ ਨੂੰ ਜ਼ਿਲ੍ਹਾ ਬਰਨਾਲਾ ਦੇ ਘਰ ਘਰ ਤੱਕ ਪਹੁੰਚਾਉਣਗੇ। ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਭਾਜਪਾ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਹੀ ਦੇਸ਼ ਦੀ ਅਜਿਹੀ ਇਕਲੌਤੀ ਪਾਰਟੀ ਹੈ ਜਿਸ ’ਚ ਨੌਜਵਾਨਾਂ ਦਾ ਸਿਆਸੀ ਭਵਿੱਖ ਬਹੁਤ ਸੁਨਹਿਰਾ ਹੈ ਕਿਉਂਕਿ ਦੇਸ਼ ਦੀਆਂ ਬਾਕੀ ਸਭ ਪਾਰਟੀਆਂ ’ਚ ਪਰਿਵਾਰਵਾਦ ਦਾ ਬੋਲਬਾਲ ਹੈ ਪਰ ਭਾਜਪਾ ’ਚ ਨੌਜਵਾਨ ਆਪਣੀ ਮਿਹਨਤ ਨਾਲ ਵੱਡਾ ਮੁਕਾਮ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਇਸ ਆਪਣਾ ਫ਼ਤਵਾ ਭਾਜਪਾ ਦੇ ਹੱਕ ਵਿੱਚ ਦੇਵੇਗੀ ਅਤੇ ਆਮ ਆਦਮੀ ਪਾਰਟੀ ਦੀ ਨਕਾਰਾ ਤੇ ਭ੍ਰਿਸ਼ਟ ਸਰਕਾਰ ਨੂੰ ਚਲਦਾ ਕੀਤਾ ਜਾਵੇਗਾ।
ਪਿਛਲੀ ਖ਼ਬਰ 1,08,160 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਅਗਲੀ ਖ਼ਬਰ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।