13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਲੌਂਗੋਵਾਲ ਦੇ ਗ੍ਰਹਿ ਵਿਖੇ ਹੋਇਆ ਕੀਰਤਨ ਸਮਾਗਮ

ਲੌਂਗੋਵਾਲ, 12 ਨਵੰਬਰ (ਸ. ਸ.

ਅਜੀਤ ਡੈਸਕ 13-11-2026
ਲੌਂਗੋਵਾਲ, 12 ਨਵੰਬਰ (ਸ.ਸ.ਖੰਨਾ, ਵਿਨੋਦ) - ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਅਤੇ ਨਗਰ ਦੀਆਂ ਸੰਗਤਾਂ ਵੱਲੋਂ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪ੍ਰਭਾਤ ਫੇਰੀ ਦੌਰਾਨ ਕੀਰਤਨੀਏ ਜਥਿਆਂ ਵੱਲੋਂ ਵੱਖ ਵੱਖ ਘਰਾਂ ਦੇ ਅੰਦਰ ਕੀਰਤਨ ਕੀਤਾ ਜਾਂਦਾ ਹੈ ਇਸ ਲੜੀ ਦੇ ਤਹਿਤ ਅੱਜ ਕੀਰਤਨ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਆਪਣੇ ਗ੍ਰਹਿ ਵਿਖੇ ਕਰਵਾਈ ਗਈ ਅਤੇ ਆਈਆਂ ਸੰਗਤਾਂ ਦੇ ਲਈ ਚਾਹ ਪਾਣੀ ਦੇ ਲੰਗਰ ਵੀ ਲਗਾਏ ਗਏ ਭਾਈ ਲੌਂਗੋਵਾਲ ਦੇ ਪਰਿਵਾਰ ਵੱਲੋਂ ਕੀਰਤਨੀ ਜਥੇ ਅਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਂਬਰਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਭਾਈ ਲੌਂਗੋਵਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਗੁਰੂ ਨਾਨਕ ਸਾਹਿਬ ਵਲੋਂ ਕੀਤੀਆਂ ਚਾਰ ਉਦਾਸੀਆਂ ਬਾਰੇ ਵੀ ਚਾਨਣਾ ਪਾਇਆ ਇਸ ਮੌਕੇ ਬਾਬਾ ਬਲਵਿੰਦਰ ਸਿੰਘ ਕੈਬੋਵਾਲ, ਨਵਇੰਦਰਪ੍ਰੀਤ ਸਿੰਘ ਲੌਂਗੋਵਾਲ , ਹਰਮਨ ਕੌਰ,ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ਦੁੱਲਟ ,ਜਥੇਦਾਰ ਅਵਤਾਰ ਸਿੰਘ ਦੁੱਲਟ, ਮੋਹਣ ਸਿੰਘ, ਡਾਕਟਰ ਮਾਲਵਿੰਦਰ ਸਿੰਘ ਮਾਲੀ ਜੁਗਰਾਜ ਸਿੰਘ ਫੌਜੀ, ਬਾਬਾ ਕੌਰ ਸਿੰਘ ਮਿਸਤਰੀ ਜਗਤਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਪੰਚਾਇਤ ਵੱਲੋਂ 15 ਸਫਾਈ ਸੇਵਕਾਂ ਨੂੰ ਰੈਗੂਲਰ ਕਰਨ ਦਾ ਮਤਾ ਪਾਸ ਅਗਲੀ ਖ਼ਬਰ ਸੰਗਰੂਰ ਦੀ ਅੰਡਰ-19 ਟੀਮ ਨੇ ਪੰਜਾਬ ਵਿਚ ਹਾਸਿਲ ਕੀਤਾ ਦੂਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।