14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

17 ਨੂੰ ਹੋਣ ਵਾਲੀ ਮੀਟਿੰਗ ਤੋਂ ਮੁਲਾਜ਼ਮਾਂ ਨੂੰ ਸਾਰਥਕ ਨਤੀਜੇ ਨਿਕਲਣ ਦੀ ਆਸ

ਸੰਗਰੂਰ, 12 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ.

ਅਜੀਤ ਡੈਸਕ 14-11-2026
ਸੰਗਰੂਰ, 12 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਗਈ ਹੜਤਾਲ ਲਗਾਤਾਰ ਜਾਰੀ ਹੈ। ਸੂਬੇ ਭਰ ਦੇ ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਸਰਕਾਰ ਦੀਆਂ ਨੀਤੀਆਂ ਅਤੇ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅਣਗਹਿਲੀ ਵਾਲੇ ਰਵੱਈਏ ਦੇ ਵਿਰੋਧ ਵਿੱਚ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਰਹੇ ਹਨ, ਪਰੰਤੂ ਅਜੇ ਤੱਕ ਇਨ੍ਹਾਂ ਦਾ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਹੁਣ 17 ਨਵੰਬਰ ਨੂੰ ਮੁਲਾਜ਼ਮ ਭਲਾਈ ਕਮੇਟੀ ਦੀ ਹੋਣ ਵਾਲੀ ਅਹਿਮ ਮੀਟਿੰਗ ਤੋਂ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ। ਮੁਲਾਜ਼ਮਾਂ ਨੂੰ ਆਸ ਹੈ ਕਿ ਇਸ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਕੋਈ ਸਾਰਥਕ ਅਤੇ ਸਥਾਈ ਹੱਲ ਕੱਢਿਆ ਜਾਵੇਗਾ। ਆਗੂਆਂ ਨੇ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 17 ਨਵੰਬਰ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਸਾਰਥਕ ਨਤੀਜਾ ਨਹੀਂ ਨਿਕਲਦਾ ਅਤੇ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਵੀਰਪਾਲ ਕੌਰ ਸੀ.ਐਚ.ਓ, ਹਰਜਿੰਦਰ ਸਿੰਘ ਬੀ.ਐੱਸ.ਏ., ਡਾ. ਵਰਿੰਦਰ ਸਿੰਘ, ਸਮੂਹ ਸਟਾਫ ਦਫਤਰ ਸਿਵਲ ਸਰਜਨ ਸੰਗਰੂਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਵਾਨੀ ਸੰਭਾਲ ਯਾਤਰਾ 18 ਨੂੰ ਅਮਰਗੜ੍ਹ ਅਤੇ 19 ਨੂੰ ਅਹਿਮਦਗੜ੍ਹ ਵਿਖੇ ਹੋਵੇਗੀ ਕਾਂਗਰਸ ਦੀ ਰੈਲੀ - ਸਮਿਤ ਸਿੰਘ ਮਾਨ ਅਗਲੀ ਖ਼ਬਰ ਸਮਾਜ ਸੇਵਾ ਦੇ ਖੇਤਰ ਵਿੱਚ ‘ਉਮੀਦ’ ਦਾ ਇੱਕ ਹੋਰ ਸ਼ਲਾਘਾਯੋਗ ਕਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।